ਕ੍ਰਿਕਟ ਟੂਰਨਾਮੈਂਟ ’ਚ ਥੋਪੀਆ ਦੀ ਟੀਮ ਨੇ ਮਾਰੀ ਬਾਜ਼ੀ ਕ੍ਰਿਕਟ ਟੂਰਨਾਮੈਂਟ 'ਚ ਥੋਪੀਆ ਦੀ ਟੀਮ ਨੇ ਮਾਰੀ ਬਾਜੀ
Publish Date: Fri, 25 Sep 2026 07:05 PM (IST)
Updated Date: Fri, 25 Sep 2026 07:06 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਨਗਰ ਕੌਂਸਲ ਬਲਾਚੌਰ ’ਚ ਪੈਂਦੇ ਪਿੰਡ ਸਿਆਣਾ ਵਿਖੇ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਵੱਲੋਂ ਸਮੂਹ ਮੈਂਬਰਾਂ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਕੁੱਲ 18 ਟੀਮਾਂ ਨੇ ਹਿੱਸਾ ਲਿਆ। ਕ੍ਰਿਕੇਟ ਟੀਮ ਦਾ ਫਾਈਨਲ ਮੁਕਾਬਲਾ ਪਿੰਡ ਥੋਪੀਆ ਅਤੇ ਘੁੜਕਾ ਮੰਡ ਦੀਆਂ ਟੀਮਾਂ ਵਿਚਕਾਰ ਹੋਇਆ। ਜਿਸ ਵਿਚ ਪਿੰਡ ਥੋਪੀਆ ਦੀ ਟੀਮ ਪਹਿਲੇ ਅਤੇ ਘੁੜਕਾ ਮੰਡ ਦੀ ਟੀਮ ਦੂਜੇ ਸਥਾਨ ਤੇ ਰਹੀ। ਇਨਾਮਾਂ ਦੀ ਵੰਡ ਆਪ ਦੇ ਸੀਨੀਅਰ ਆਗੂ ਕੌਂਸਲਰ ਰਾਧੇ ਸ਼ਾਮ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਨਰਲ ਸਕੱਤਰ ਐਡਕੋਵੇਟ ਪ੍ਰਵੇਸ਼ ਖੋਸਲਾ ਵੱਲੋਂ ਕੀਤੀ ਗਈ। ਇਸ ਸਮੇਂ ਕੌਸਲਰ ਰਾਧੇ ਸ਼ਾਮ ਨੇ ਆਖਿਆ ਕਿ ਨੌਜਵਾਨ ਪੀੜ੍ਹੀ ਦਾ ਖੇਡ ਮੈਦਾਨ ਵਿਚ ਆਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਹੰਭਲਾ ਮਾਰਿਆ ਗਿਆ ਹੈ। ਜਿਸ ਦੀ ਬਦੌਲਤ ਅੱਜ ਪੰਜਾਬ ਅੰਦਰ ਖੇਡ ਸਟੇਡੀਅਮ ਅਤੇ ਖੇਡ ਗਰਾਂਊਡਾ ਦਾ ਨਵੀਨੀਕਰਨ ਕੀਤਾ ਹੈ ਅਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਨੂੰ ਵੱਡੇ ਇਨਾਮਾਂ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਆਖਿਆ ਕਿ ਖੇਡਾਂ ਸਾਡੇ ਸਰੀਰ ਲਈ ਲਾਹੇਵੰਦ ਹਨ। ਜੋ ਸਾਡੇ ਸਰੀਰ ਨੂੰ ਨਿਰੋਗ ਰੱਖਦੀਆਂ ਹਨ। ਉਨ੍ਹਾਂ ਕਿਹਾ ਇੱਕ ਚੰਗਾ ਖਿਡਾਰੀ ਖੇਡ ਮੈਦਾਨ ਵਿਚ ਜਿੱਥੇ ਆਪਣਾ ਨਾਂ ਚਮਕਾਉਂਦਾ ਹੈ, ਉਥੇ ਹੀ ਸਮਾਜ ਵਿਚ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂ ਵੀ ਰੌਸ਼ਨ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਿੱਸਾ ਲੈਣ ਤਾਂ ਜੋ ਨਸ਼ਿਆਂ ਤੋਂ ਬਚਿਆ ਜਾ ਸਕੇ। ਸਤਪਾਲ ਸਿੰਘ ਖਾਲਸਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਨੇ ਕਿਹਾ ਕਿ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਖਾਣ-ਪੀਣ ਸ਼ੁੱਧ ਤੇ ਆਲਾ-ਦੁਆਲਾ ਸਾਫ-ਸੁਥਰਾ ਹੋਣਾ ਚਾਹੀਦਾ ਹੈ। ਉਨ੍ਹਾਂ ਖੇਡ ਟੂਰਨਾਮੈਂਟ ਕਰਾਉਣ ਵਾਲੇ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੋਹਿਤ ਵਾਲੀਆ, ਰਮਨ ਵਾਲੀਆ, ਵਿਸ਼ਾਲ ਵਾਲੀਆ, ਮਾਨਵ, ਦੀਪ ਸਹੋਤਾ, ਰਵੀ ਸਿਆਣਾ, ਗੋਰਾ, ਸਰਬਜੀਤ ਸਿੰਘ ਮੰਡੇਰ, ਸਾਬਕਾ ਸਰਪੰਚ ਨਰਾਇਣ ਚੰਦ, ਸੋਡੀ ਸਿੰਘ ਬਕਾਪੁਰ, ਸੁਖਵਿੰਦਰ ਸਿੰਘ, ਸੁੱਖਾ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ।