ਪ੍ਰਿੰਸੀਪਲ ਸਮੇਤ ਤਿੰਨ ਸਿੱਖਿਆਕਾਰ ਜੀਐੱਨਏ ਯੂਨੀਵਰਸਿਟੀ ਵੱਲੋਂ ਸਨਮਾਨਿਤ ਪ੍ਰਿੰਸੀਪਲ ਸਮੇਤ ਤਿੰਨ ਸਿੱਖਿਆਕਾਰ ਜੀਐਨਏ ਯੂਨੀਵਰਸਿਟੀ ਵੱਲੋਂ ਸਨਮਾਨਿਤ
Publish Date: Wed, 23 Sep 2026 05:23 PM (IST)
Updated Date: Wed, 23 Sep 2026 05:24 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ਼ ਪੋਜੇਵਾਲ ਸਰਾਂ : ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਲਈ ਇਹ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਸਕੂਲ ਦੀ ਪ੍ਰਿੰ. ਗੀਤਿਕਾ ਚੰਦੇਲ, ਪਵਨ ਕੁਮਾਰ ਅਤੇ ਸਾਕਸ਼ੀ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਅਤੇ ਆਪਣੀਆਂ ਸੇਵਾਵਾਂ ਪ੍ਰਤੀ ਸਮਰਪਣ ਲਈ ਜੀਐਨਏ ਯੂਨੀਵਰਸਿਟੀ ਵੱਲੋਂ ਵੱਕਾਰੀ ਅਕੈਡਮਿਕ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਕੀਤਾ। ਇਹ ਸਨਮਾਨ ਯੂਨੀਵਰਸਿਟੀ ਦੇ ਸਾਲਾਨਾ ਸਮਾਰੋਹ ਦੌਰਾਨ ਪ੍ਰਦਾਨ ਕੀਤੇ। ਯੂਨੀਵਰਸਿਟੀ ਦੇ ਚਾਂਸਲਰ ਵੱਲੋਂ ਸਨਮਾਨਿਤ ਸਿੱਖਿਆਕਾਰਾਂ ਦੇ ਸਿੱਖਿਆ ਪ੍ਰਤੀ ਸਮਰਪਣ, ਨਵੀਂ ਸੋਚ, ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ। ਸਨਮਾਨ ਪ੍ਰਾਪਤ ਕਰਨ ਉਪਰੰਤ ਸਕੂਲ ਦੀ ਪ੍ਰਿੰ. ਗੀਤਿਕਾ ਚੰਦੇਲ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਇਹ ਕੇਵਲ ਉਨ੍ਹਾਂ ਦਾ ਨਿੱਜੀ ਸਨਮਾਨ ਨਹੀਂ, ਸਗੋਂ ਨਿਊ ਆਦਰਸ਼ ਸਕੂਲ ਦੀ ਸਮੁੱਚੀ ਟੀਮ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਬਿਹਤਰੀਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ। ਪਵਨ ਕੁਮਾਰ ਅਤੇ ਸਾਕਸ਼ੀ ਨੇ ਵੀ ਸਨਮਾਨ ਮਿਲਣ ਤੇ ਖੁਸ਼ੀ ਪ੍ਰਗਟ ਕਰਦਿਆਂ ਜੀਐਨਏ ਯੂਨੀਵਰਸਿਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਤਸ਼ਾਹ, ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਸਕੂਲ ਦੇ ਐੱਮਡੀ ਸੰਜੇ ਮਲਹੋਤਰਾ ਨੇ ਪ੍ਰਿੰ. ਗੀਤਿਕਾ ਚੰਦੇਲ, ਪਵਨ ਕੁਮਾਰ ਅਤੇ ਸਾਕਸ਼ੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਸਮਰਪਣ ਹੀ ਵਿਦਿਆਰਥੀਆਂ ਦੀ ਸਫਲਤਾ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੂਰੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹਨ ਅਤੇ ਹੋਰ ਅਧਿਆਪਕਾਂ ਨੂੰ ਵੀ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਤਿੰਨਾਂ ਸਨਮਾਨਿਤ ਸਿੱਖਿਆਕਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭ-ਕਾਮਨਾਵਾਂ ਪ੍ਰਗਟ ਕੀਤੀਆਂ।