- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
35 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ 35 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਇਕ ਮੋਟਰਸਾਇਕਲ ਚਾਲਕ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਅਮਰੀਕ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਸੀਆਈਏ ਸਟਾਫ ਨਵਾਂਸ਼ਹਿਰ ਤੋਂ ਹੁੰਦੇ ਹੋਏ ਨੈਸ਼ਨਲ ਫੀਲਿੰਗ ਸਟੇਸ਼ਨ ਦੇ ਨਾਲ ਜਾਂਦੀ ਲਿੰਕ ਸੜਕ ਤੋਂ ਸੰਤ ਨਗਰ ਨਵਾਂਸ਼ਹਿਰ ਵੱਲ ਨੂੰ ਜਾ ਰਹੇ ਸੀ। ਤਾਂ ਸਾਹਮਣੇ ਕੱਚੇ ਰਸਤੇ 'ਤੇ ਇਕ ਨੌਜਵਾਨ ਮੋਟਰਸਾਈਕਲ ਦੇ ਕੋਲ ਖੜਾ ਪਿਸ਼ਾਬ ਕਰ ਰਿਹਾ ਸੀ ਜਿਸ ਨੇ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਦੇਖ ਕੇ ਘਬਰਾ ਕੇ ਆਪਣੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਵਜ਼ਨਦਾਰ ਚੀਜ ਕੱਢ ਕੇ ਨਜਦੀਕ ਹੀ ਸੁੱਟ ਦਿੱਤੀ। ਤਾਂ ਉਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਉਸ ਨੇ ਆਪਣਾ ਨਾਮ ਸੰਦੀਪ ਸਿੰਘ ਉਰਫ ਸ਼ੀਪਾ ਪੁੱਤਰ ਮੰਗਾ ਸਿੰਘ ਵਾਸੀ ਗਲੀ ਨੰ.-7, ਮਾਡਲ ਕਲੋਨੀ ਨੇੜੇ ਚੁੰਗੀ ਰਾਹੋਂ ਰੋਡ ਜੋਧੋਵਾਲ ਬਸਤੀ ਥਾਣਾ ਜੋਧੋਵਾਲ ਬਸਤੀ ਜ਼ਿਲ੍ਹਾ ਲੁਧਿਆਣਾ ਹਾਲ ਵਾਸੀ ਗਲੀ ਨੰਬਰ-ਜੀਰੋ, ਨਿਊ ਅਮਰਜੀਤ ਕਲੋਨੀ ਜਗੀਰਪੁਰ ਰੋਡ ਲੁਧਿਆਣਾ ਜ਼ਿਲ੍ਹਾ ਲੁਧਿਆਣਾ ਦੱਸਿਆ। ਏਐੱਸਆਈ ਅਮਰੀਕ ਸਿੰਘ ਨੇ ਉਸ ਵੱਲੋਂ ਹੇਠਾਂ ਸੁੱਟੀ ਗਈ ਲਿਫਾਫੀ ਵਿਚੋਂ 30 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਔੜ ਵਿਖੇ ਦਰਜ਼ ਮਾਮਲੇ ਅਨੁਸਾਰ ਐੱਸਆਈ ਬਲਵੀਰ ਰਾਮ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਔੜ ਦੇ ਬਾਹਰੋਂ-ਬਾਹਰ ਤਲਾਬ ਵਾਲੀ ਸਾਈਡ ਵਾਈ ਪੁਆਇੰਟ ਔੜ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਸ਼੍ਰੀ ਗੁਰੂ ਨਾਨਕ ਦੇਵ ਜੀ ਪਾਰਕ ਔੜ ਤੋਂ 20 ਗਜ ਅੱਗੇ ਸੀ ਤਾਂ ਨਾਲ-ਨਾਲ ਖੇਤਾਂ ਨੂੰ ਜਾਂਦੇ ਕੱਚੇ ਰਾਸਤੇ ਰਾਹੀਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਦੀ ਸਰਕਾਰੀ ਗੱਡੀ ਦੇਖ ਕੇ ਘਬਰਾ ਕੇ ਕਾਹਲੀ ਨਾਲ ਆਪਣੇ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਆਪਣੇ ਸੱਜੇ ਹੱਥ ਨਾਲ ਸੱਜੀ ਸਾਇਡ ਇੱਕ ਪਾਰਦਰਸ਼ੀ ਲਿਫਾਫੀ ਕੱਢ ਕੇ ਨਜਦੀਕ ਹੀ ਕੱਚੇ ਰਸਤੇ ਕੋਲ ਸੜਕ ਕਿਨਾਰੇ ਘਾਹ-ਫੂਸ ਕੋਲ ਸੁੱਟ ਦਿੱਤੀ ਅਤੇ ਤੇਜ ਕਦਮੀ ਕੱਚੇ ਰਸਤੇ ਨੂੰ ਹੀ ਮੁੜ ਗਿਆ। ਨੌਜਵਾਨ ਨੂੰ ਕਾਬੂ ਕਰਕੇ ਨਾਮ ਪਤਾ ਪੱਛਿਆ। ਜਿਸ ਨੇ ਆਪਣਾ ਨਾਮ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਦੇਸ਼ ਰਾਜ ਵਾਸੀ ਗੜੀ ਅਜੀਤ ਸਿੰਘ ਦੱਸਿਆ। ਉਸ ਵੱਲੋਂ ਸੁੱਟੀ ਲਿਫਾਫੀ ਵਿਚੋਂ 2 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਸੰਦੀਪ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਪੋਜੇਵਾਲ ਤੋਂ ਪਿੰਡ ਕਰੀਮਪੁਰ ਚਾਹਵਾਲਾ ਹੁੰਦੇ ਹੋਏ ਪਿੰਡ ਚਾਂਦਪੁਰ ਰੁੜਕੀ ਸਾਇਡ ਨੂੰ ਜਾ ਰਹੇ ਸੀ। ਤਾਂ ਜਦੋਂ ਪੁਲਿਸ ਪਾਰਟੀ ਟੀ-ਪੁਆਇੰਟ ਪਿੰਡ ਕੁੱਲਪੁਰ ਤੋਂ ਥੋੜਾ ਅੱਗੇ ਪੁੱਜੀ ਤਾਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕੀਤੀ। ਤਾਂ ਪੁਲਿਸ ਪਾਰਟੀ ਨੇ ਗੱਡੀ ਰੁਕਵਾ ਕੇ ਉਕਤ ਨੌਜਵਾਨ ਨੂੰ ਚੈਕ ਕਰਨਾ ਚਾਹਿਆ ਤਾਂ ਉਸਨੇ ਆਪਣੇ ਹੱਥ ਵਿਚ ਫੜੀ ਮੋਮੀ ਵਜਨਦਾਰ ਲਿਫਾਫੀ ਘਾਹ ਵਿਚ ਸੁੱਟ ਦਿੱਤੀ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਅਜੇ ਕੁਮਾਰ ਪੁੱਤਰ ਸੁਰਜੀਤ ਕੁਮਾਰ ਵਾਸੀ ਬੀ/2/449, ਮੁਹੱਲਾ ਫਤਿਹ ਨਗਰ ਨਵਾਂਸ਼ਹਿਰ ਦੱਸਿਆ। ਜਿਸ ਵੱਲੋ ਸੁੱਟੀ ਮੋਮੀ ਲਿਫਾਫੀ ਵਿਚੋਂ 3 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।