ਨਸ਼ੇ ਦਾ ਸੇਵਨ ਕਰਦੇ 3 ਵਿਅਕਤੀ ਕਾਬੂ
ਨਸ਼ੇ ਦਾ ਸੇਵਨ ਕਰਦੇ ਤਿੰਨ ਵਿਅਕਤੀ ਕਾਬੂ
Publish Date: Sat, 14 Feb 2026 07:08 PM (IST)
Updated Date: Sun, 15 Feb 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਤਿੰਨ ਜਣਿਆਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬਲਾਚੌਰ ਦੇ ਏਐੱਸਆਈ ਲਖਵੀਰ ਚੰਦ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਨਵੀਂ ਲੱਕੜ ਮੰਡੀ ਬਲਾਚੌਰ ਤੋਂ ਗੁੱਜਰਾਂ ਦੇ ਡੇਰੇ ਵੱਲ ਜਾ ਰਹੇ ਸਨ। ਤਾਂ ਉਨ੍ਹਾਂ ਨੇ ਸੜਕ ਕਿਨਾਰੇ ਨਸ਼ੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਜਿਨ੍ਹਾਂ ਨੇ ਆਪਣੇ ਨਾਂ ਨਰਿੰਦਰ ਸਿੰਘ ਪੁੱਤਰ ਪਾਲ ਅਤੇ ਮਨਪ੍ਰੀਤ ਸਿੰਘ ਉਰਫ਼ ਗੰਜਾ ਪੁੱਤਰ ਝਿਲਮਿਲ ਦੋਵੇਂ ਵਾਸੀ ਪਿੰਡ ਗੜ੍ਹੀ ਕਾਨੂੰਗੋਆ ਦੱਸਿਆ। ਦੂਸਰੇ ਮਾਮਲੇ ਚ ਪੁਲਿਸ ਥਾਣਾ ਪੋਜੇਵਾਲ ਦੇ ਏਐੱਸਆਈ ਪੁਸ਼ਪਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਕਰੀਮਪੁਰ ਧਿਆਨੀ ਖੱਡ ਨੇੜਿਓਂ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ। ਜਿਸ ਨੇ ਪੁਲਿਸ ਪਾਰਟੀ ਨੂੰ ਆਪਣਾ ਨਾਂਅ ਅਮਰਿੰਦਰ ਸਿੰਘ ਉਰਫ਼ ਸੋਨੀ ਪੁੱਤਰ ਰਛਪਾਲ ਸਿੰਘ ਵਾਸੀ ਪਿੰਡ ਮਜਾਰੀ ਦੱਸਿਆ।।ਫੜੇ ਗਏ ਕਥਿਤ ਮੁਲਜ਼ਮਾਂ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀਆਂ, ਅੱਗ ਜਲਾਉਣ ਲਈ ਲਾਈਟਰ ਅਤੇ 10-10 ਰੁਪਏ ਦੇ ਪਾਈਪ ਨੁਮਾ ਨੋਟ ਬਰਾਮਦ ਕੀਤੇ ਗਏ। ਜਿਨ੍ਹਾਂ ਖਿਲਾਫ ਸਬੰਧਤ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿਚ ਲਿਆਂਦੀ ਗਈ ਹੈ।