ਸੰਦੀਪ ਬੈਂਸ, ਨਵਾਂਸ਼ਹਿਰ : ਇਕ ਅੌਰਤ ਕੋਲੋਂ ਸਕੂਟਰੀ ਖੋਹ ਕੇ ਫ਼ਰਾਰ ਹੋ ਜਾਣ ਵਾਲੇ ਤਿੰਨ ਲੁਟੇਰਿਆਂ ਖ਼ਿਲਾਫ਼ ਪੁਲਿਸ ਥਾਣਾ ਬਹਿਰਾਮ ਵਿਖੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਸਰਬਜੀਤ ਕੌਰ ਪਤਨੀ ਜਤਿੰਦਰ ਸਿੰਘ ਵਾਸੀ ਪਿੰਡ ਸੰਗਤਪੁਰ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ ਕਰੀਬ 11:00 ਕੁ ਵਜੇ ਉਹ ਆਪਣੇ ਲੜਕੇ ਨਾਲ ਪੇਕੇ ਪਿੰਡ ਨੌਰਾ ਤੋਂ ਆਪਣੇ ਸਹੁਰੇ ਪਿੰਡ ਸੰਗਤਪੁਰ ਨੂੰ ਸਕੂਟਰੀ 'ਤੇ ਜਾ ਰਹੀ ਸੀ। ਜਦੋਂ ਉਹ ਪਿੰਡ ਘੁੰਮਣਾ ਵਿਖੇ ਰਾਧਾ ਸੁਆਮੀ ਸਤਸੰਗ ਘਰ ਨੇੜੇ ਪੁੱਜੀ ਤਾਂ ਪਿੰਡ ਘੁੰਮਣਾ ਵੱਲੋਂ ਇਕ ਸਕੂਟਰੀ 'ਤੇ ਸਵਾਰ ਤਿੰਨ ਨੌਜਵਾਨ ਆਏ, ਜਿਨ੍ਹਾਂ ਨੇ ਉਸ ਦੀ ਸਕੂਟਰੀ ਰੋਕ ਕੇ ਉਸ ਦੇ ਲੜਕੇ ਨੂੰ ਹੇਠਾਂ ਉਤਾਰ ਦਿੱਤਾ ਤੇ ਬਿਆਨ ਕਰਤਾ ਨੂੰ ਧੱਕਾ ਦੇ ਕੇ ਸੁੱਟ ਦਿੱਤਾ ਅਤੇ ਉਸ ਦੀ ਸਕੂਟਰੀ ਖੋਹ ਕੇ ਮੌਕੇ ਤੋਂ ਭੱਜ ਗਏ। ਮੁਦਈ ਸਰਬਜੀਤ ਕੌਰ ਵੱਲੋਂ ਦਿੱਤੇ ਗਏ ਬਿਆਨ 'ਤੇ ਪੁਲਿਸ ਚੌਕੀ ਕਟਾਰੀਆਂ ਥਾਣਾ ਬਹਿਰਾਮ ਦੇ ਇੰਚਾਰਜ ਸੰਦੀਪ ਕੁਮਾਰ ਵੱਲੋਂ ਅਣਪਛਾਤੇ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰ ਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਮੁਲਜ਼ਮਾਂ ਦੀ ਗਿ੍ਫਤਾਰੀ ਹਾਲੇ ਬਾਕੀ ਹੈ।