ਨਸ਼ੇ ਦਾ ਸੇਵਨ ਕਰਦੇ 3 ਨੌਜਵਾਨ ਕਾਬੂ
ਨਸ਼ੇ ਦਾ ਸੇਵਨ ਕਰਦਿਆਂ ਤਿੰਨ ਨੌਜਵਾਨ ਕਾਬੂ
Publish Date: Fri, 16 Jan 2026 05:55 PM (IST)
Updated Date: Sat, 17 Jan 2026 04:07 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਹੈੱਡ ਕਾਂਸਟੇਬਲ ਨਰੇਸ਼ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮੁਖਬਰ ਖਾਸ ਦੀ ਇਤਲਾਹ ਤੇ ਪਿੰਡ ਕਰੀਹਾ ਨੇੜੇ ਸੂਆ ਨਹਿਰ ਦੇ ਨਾਲ ਬਣੀ ਸੜਕ ਕਿਨਾਰੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕਰਕੇ ਇਕ ਲਾਈਟਰ, ਸਿਲਵਰ ਪੰਨੀ ਹੈਰੋਇਨ ਅਲੂਦ ਅਤੇ ਇਕ 20 ਰੁਪਏ ਦਾ ਪਾਈਪ ਨੁਮਾ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ।।ਨੌਜਵਾਨ ਦੀ ਪਛਾਣ ਬਲਕਾਰ ਸਿੰਘ ਉਰਫ਼ ਕਾਰੀ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਗਲੀ ਨੰਬਰ-9, ਨਵੀਂ ਆਬਾਦੀ, ਨਵਾਂਸ਼ਹਿਰ ਵਜੋਂ ਹੋਈ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਥਾਣਾ ਸਿਟੀ ਬਲਾਚੌਰ ਦੇ ਏਐੱਸਆਈ ਭੂਸ਼ਣ ਲਾਲ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ਨੀ ਮੰਦਰ ਨੇੜੇ ਕੱਚੇ ਰਸਤੇ ਤੇ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਹੈਰੋਇਨ ਅਲੂਦ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਪਾਈਪ ਨੁਮਾ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ। ਕਥਿਤ ਮੁਲਜ਼ਮ ਦੀ ਪਛਾਣ ਮੁਕੇਸ਼ ਸਹਿਜਪਾਲ ਉਰਫ਼ ਮਨੀ ਪੁੱਤਰ ਸਵ. ਅਜੈ ਕੁਮਾਰ ਵਾਸੀ ਵਾਰਡ ਨੰਬਰ-7 ਬਲਾਚੌਰ ਵਜੋਂ ਹੋਈ ਹੈ। ਇਸੇ ਤਰ੍ਹਾਂ ਤੀਸਰੇ ਮਾਮਲੇ ਵਿਚ ਪੁਲਿਸ ਥਾਣਾ ਕਾਠਗੜ੍ਹ ਦੇ ਏਐੱਸਆਈ ਸੰਦੀਪ ਕੁਮਾਰ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਆਂਸਰੋਂ ਦੇ ਸ਼ਮਸ਼ਾਨ ਘਾਟ ਨੇੜੇ ਕੱਚੇ ਰਸਤੇ ਤੇ ਨਸ਼ੇ ਦਾ ਸੇਵਨ ਕਰਦੇ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀ, ਲਾਈਟਰ ਅਤੇ ਇੱਕ ਥੋੜ੍ਹਾ ਜਲ਼ਿਆ ਹੋਇਆ 10 ਰੁਪਏ ਦਾ ਪਾਈਪ ਨੁਮਾ ਨੋਟ ਬਰਾਮਦ ਕੀਤਾ। ਕਥਿਤ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਪਨਿਆਲੀ ਕਲਾਂ ਵਜੋਂ ਹੋਈ ਹੈ। ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।