ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤ 14 ਨੂੰ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤ 14 ਨੂੰ
Publish Date: Thu, 12 Nov 2026 04:01 PM (IST)
Updated Date: Thu, 12 Nov 2026 04:03 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੀ ਆਰੰਭਤਾ 14 ਨਵੰਬਰ ਨੂੰ ਸ਼ਾਮ ਸਮੇਂ ਜੇਐੱਸਐੱਫਐੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿਖੇ ਹੋਵੇਗੀ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸੰਗਤਾਂ ਦੀ ਆਮਦ ਨੂੰ ਸੁਖਾਲਾ ਬਣਾਉਣ ਲਈ ਸੁਸਾਇਟੀ ਵੱਲੋਂ 80 ਦੇ ਕਰੀਬ ਮੁਫ਼ਤ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਆਰੰਭਤਾ ਮੌਕੇ 14 ਨਵੰਬਰ ਨੂੰ ਸ਼ਾਮ ਠੀਕ 4:30 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਗੁਰੂ ਅੰਗਦ ਨਗਰ ਤੋਂ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਨਗਰ ਕੀਰਤਨ ਦੇ ਰੂਪ ਵਿੱਚ ਖਾਲਸਾ ਸਕੂਲ ਦੀ ਗਰਾਊਂਡ ਲਈ ਰਵਾਨਾ ਹੋਣਗੇ। ਪੰਡਾਲ ਵਿੱਚ ਪਾਵਨ ਸਰੂਪ ਸੁਸ਼ੋਭਿਤ ਕਰਨ ਉਪਰੰਤ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਨਾਲ ਹੀ ਇਨ੍ਹਾਂ ਸਮਾਗਮਾਂ ਦੀ ਅਰੰਭਤਾ ਹੋ ਜਾਵੇਗੀ। ਇਨ੍ਹਾਂ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਅਤੇ ਵਿਦਵਾਨ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ ਜਿਨ੍ਹਾਂ ਵਿੱਚ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ, ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲੇ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ,ਗਿਆਨੀ ਸੁਖਦੇਵ ਸਿੰਘ ਡੱਲਾ, ਭਾਈ ਅਨੰਤਵੀਰ ਸਿੰਘ, ਭਾਈ ਚਰਨਜੀਤ ਸਿੰਘ ਹੀਰਾ, ਭਾਈ ਬਲਦੇਵ ਸਿੰਘ ਬੁਲੰਦਪੁਰੀ, ਭਾਈ ਗੁਰਕੀਰਤ ਸਿੰਘ, ਭਾਈ ਸਿਮਰਪ੍ਰੀਤ ਸਿੰਘ, ਭਾਈ ਕਰਨੈਲ ਸਿੰਘ, ਗਿਆਨੀ ਬਲਜੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਦੇ ਜਥੇ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰਨਗੇ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ ਤੋਂ ਇਲਾਵਾ ਪਰਮਿੰਦਰ ਸਿੰਘ ਕੰਵਲ, ਡਾ. ਭਗਵਾਨ ਸਿੰਘ, ਦੀਦਾਰ ਸਿੰਘ, ਬਲਵਿੰਦਰ ਕੁਮਾਰ, ਬਲਦੇਵ ਸਿੰਘ, ਮਨਮੋਹਨ ਸਿੰਘ ਕੰਵਲ, ਗਿਆਨ ਸਿੰਘ, ਹਕੀਕਤ ਸਿੰਘ, ਇੰਦਰਜੀਤ ਸਿੰਘ ਬਾਹੜਾ, ਬਖਸ਼ੀਸ਼ ਸਿੰਘ, ਪ੍ਰਭਜੋਤ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਜੀਤ ਸਿੰਘ ਪੰਗਲੀਆ ਸਮੇਤ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।