- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿੰਨ ਰੋਜ਼ਾ ਸੰਤ ਸਮਾਗਮ ਕਾਂਸ਼ੀਪੁਰੀ ਧਾਮ ਝਾਡੀਆਂ ਕਲਾਂ ਵਿਖੇ ਅੱਜ ਤੋਂ ਆਰੰਭ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਸ਼੍ਰੀ ਸ੍ਰੀ 1008 ਸ਼੍ਰੀ ਸਤਿਗੁਰੂ ਬ੍ਰਹਮ ਸਾਗਰ ਜੀ ਮਹਾਰਾਜ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਨਾਮ ਲੇਵਾ ਸਰਬ ਸੰਗਤ ਵੱਲੋਂ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀ ਨਸ਼ੀਨ ਸ਼੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ 27, 28 ਅਤੇ 29 ਸਤੰਬਰ ਨੂੰ ਕਾਂਸ਼ੀਪੁਰੀ ਧਾਮ ਝਾਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਸੇਵਾਦਾਰਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੂਰੇ ਉਤਸ਼ਾਹ ਨਾਲ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਮਹਾਰਾਜ ਲਾਲ ਦਾਸ ਬ੍ਰਹਮਾਨੰਦ ਭੂਰੀਵਾਲੇ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਦਿਵਸ ਸਮਾਗਮ ਦੇ ਪਹਿਲੇ ਦਿਨ 27 ਸਤੰਬਰ ਨੂੰ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਜਗਤ ਗੁਰੂ ਆਚਾਰੀਆ ਬਾਬਾ ਗਰੀਬਦਾਸ ਜੀ ਵੱਲੋਂ ਰਚਿਤ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ। 28 ਸਤੰਬਰ ਨੂੰ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ। ਇਸੇ ਦਿਨ ਮਹਾਰਾਜ ਲਾਲ ਦਾਸ ਬ੍ਰਹਮਾਨੰਦ ਭੂਰੀ ਵਾਲੇ ਗਰੀਬ ਦਾਸੀ ਚੈਰੀਟੇਬਲ ਟਰੱਸਟ ਵੱਲੋਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਲਈ ਵਿਸ਼ਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਜਾਵੇਗਾ।