ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਸੁੱਟਣਾ ਨਿੰਦਣਯੋਗ : ਬੈਂਸ
ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਸੁੱਟਣਾ ਨਿੰਦਣਯੋਗ-ਸੁਰਿੰਦਰ ਸਿੰਘ ਬੈਂਸ
Publish Date: Thu, 19 Feb 2026 05:55 PM (IST)
Updated Date: Fri, 20 Feb 2026 04:07 AM (IST)
ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਓਂਦ ਦੀ ਹਾਈ ਕੋਰਟ ਤੋਂ ਜ਼ਮਾਨਤ ਹੋਣ ਤੇ ਵੀ ਕੱਲ੍ਹ ਰਾਤ ਅਤੇ ਅੱਜ ਸਵੇਰੇ ਗ੍ਰਿਫਤਾਰ ਕੀਤੇ ਆਗੂ ਅਤੇ ਵਰਕਰਾਂ ਦੀ ਰਿਹਾਈ ਲਈ ਪਿੰਡ ਜਿਉਂਦ ਵਿਖੇ ਕਿਸਾਨਾਂ ਨੂੰ ਧਰਨੇ ਵਿਚ ਸ਼ਾਮਲ ਹੋਣ ਤੋਂ ਪੁਲਿਸ ਵੱਲੋਂ ਰੋਕਣ, ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਜਬਰ ਢਾਹੁਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਧਰਨੇ ਲਾਉਣਾ ਤੇ ਰੈਲੀਆਂ ਮੁਜ਼ਾਹਰੇ ਕਰਨਾ ਜਥੇਬੰਦੀਆਂ ਦਾ ਜਮਹੂਰੀ ਅਤੇ ਸੰਵਿਧਾਨਕ ਹੱਕ ਹੈ ਪਰ ਭਗਵੰਤ ਮਾਨ ਸਰਕਾਰ ਪੁਲਿਸ ਰਾਹੀਂ ਜਥੇਬੰਦੀਆਂ ਦੇ ਇਨ੍ਹਾਂ ਹੱਕਾਂ ਨੂੰ ਵੀ ਕੁਚਲ ਰਹੀ ਹੈ, ਜੋ ਸਹਿਣ ਨਹੀਂ ਕੀਤਾ ਜਾਵੇਗਾ।