ਆਈਟੀਆਈ ਨਵਾਂਸ਼ਹਿਰ 'ਚ ਟ੍ਰੈਫਿਕ ਜਾਗਰੂਕਤਾ ਸਮਾਗਮ
ਆਈਟੀਆਈ ਨਵਾਂਸ਼ਹਿਰ 'ਚ ਟ੍ਰੈਫਿਕ ਜਾਗਰੂਕਤਾ ਸਮਾਗਮ ਕਰਵਾਇਆ
Publish Date: Thu, 08 Jan 2026 05:01 PM (IST)
Updated Date: Fri, 09 Jan 2026 04:06 AM (IST)

ਸਿੱਖਿਆਰਥਣਾਂ ਨੂੰ ਰਾਹਗੀਰ ਯੋਜਨਾ ਤਹਿਤ ਕੀਤਾ ਜਾਗਰੂਕ ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ : ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਪ੍ਰਵੀਨ ਕੁਮਾਰ ਅਤੇ ਟ੍ਰੈਫਿਕ ਪੁਲਿਸ ਇੰਚਾਰਜ ਸੁਭਾਸ਼ ਚੰਦਰ ਨੇ ਐੱਸਐੱਸਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਰਕਾਰੀ ਆਈਟੀਆਈ ਨਵਾਂਸ਼ਹਿਰ ਵਿਖੇ ਵੱਖ ਵੱਖ ਕੋਰਸਾਂ ਵਿਚ ਸਿੱਖਿਆ ਪ੍ਰਾਪਤ ਕਰ ਰਹੀਆਂ ਸਿੱਖਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਿਥੇ ਖੁਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ, ਉਥੇ ਹੋਰਨਾਂ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਕਸਰ ਹਾਦਸੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਜਿਵੇਂ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈਟ ਦੀ ਵਰਤੋਂ ਨਾ ਕਰਨਾ, ਕਾਰ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਨਾ ਕਰਨਾ, ਟ੍ਰਿਪਲ ਰਾਈਡਿੰਗ ਕਰਨਾ, ਪ੍ਰੈਸ਼ਰ ਹਾਰਨਾਂ ਦੀ ਦੁਰਵਰਤੋਂ ਕਰਨਾ, ਬਿਨਾਂ ਕਾਗਜਾਂ ਜਿਵੇਂ ਲਾਈਸੈਂਸ, ਪਾਲੂਸ਼ਨ, ਇੰਸ਼ੋਰੈਂਸ ਦੇ ਵਾਹਨ ਚਲਾਉਣਾ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟ੍ਰੈਫਿਕ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸਕੂਲਾਂ, ਕਾਲਜਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਏਐੱਸਆਈ ਪ੍ਰਵੀਨ ਕੁਮਾਰ ਨੇ ਕਿਹਾ ਕਿ ਸਿੱਖਿਆਰਥੀਓ ਸਰਕਾਰ ਵੱਲੋਂ ਸੜਕ ਹਾਦਸੇ ਰੋਕਣ ਲਈ ਜਿਥੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਲੋਕਾਂ ਨੂੰ ਪ੍ਰੇਰਿਤ ਅਤੇ ਜਾਗਰੂਕ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਉਸੇ ਤਹਿਤ ਜੇਕਰ ਕੋਈ ਰਾਹਗੀਰ ਕਿਸੇ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਉਂਦਾ ਹੈ। ਤਾਂ ਸਰਕਾਰ ਵੱਲੋਂ ਰਾਹਗੀਰ ਯੋਜਨਾ ਤਹਿਤ ਜ਼ਖਮੀ ਦੀ ਮਦਦ ਕਰਨ ਵਾਲੇ ਨੂੰ 25000 ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਸਮੂਹ ਸਿੱਖਿਆਰਥਣਾਂ ਨੂੰ ਇਸ ਯੋਜਨਾ ਬਾਰੇ ਜਿਥੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਤਾਂ ਜੋ ਸੜਕ ਹਾਦਸਿਆਂ ਵਿਚ ਜ਼ਖਮੀਆਂ ਨੂੰ ਫੌਰੀ ਤੌਰ ਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਦੀ ਸਹੁਲਤ ਮਿਲ ਸਕੇ। ਇਸ ਮੌਕੇ ਏਐੱਸਆਈ ਦਿਲਾਵਰ ਸਿੰਘ, ਏਐੱਸਆਈ ਸੁਨੀਲ ਦੱਤ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਹਾਜ਼ਰ ਸਨ।