ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਤਹਿਤ ਟ੍ਰੈਫਿਕ ਜਾਗਰੂਕਤਾ ਰੈਲੀ
ਰਾਸ਼ਟਰੀ ਸੜਕ ਸੁਰਖਿਆ ਮਹੀਨਾ ਤਹਿਤ ਟ੍ਰੈਫਿਕ ਜਾਗਰੂਕਤਾ ਰੈਲੀ ਕੱਢੀ
Publish Date: Tue, 20 Jan 2026 05:08 PM (IST)
Updated Date: Wed, 21 Jan 2026 04:06 AM (IST)

ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਕੀਤਾ ਜਾਗਰੂਕ ਮੁਕੇਸ਼ ਬਿੱਟੂ, ਪੰਜਾਬੀ ਜਾਗਰਣ, ਨਵਾਂਸ਼ਹਿਰ ਰਾਸ਼ਟਰੀ ਸੜਕ ਸੁਰਖਿਆ ਮਹੀਨਾ ਤਹਿਤ ਟ੍ਰੈਫਿਕ ਜਾਗਰੂਕਤਾ ਸਬੰਧੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਕਰੀਹਾ ਦੇ ਵਿਦਿਆਰਥੀਆਂ ਵੱਲੋਂ ਸਥਾਨਕ ਅੰਬੇਡਕਰ ਚੌਂਕ ਤੋਂ ਚੰਡੀਗੜ੍ਹ ਚੌਂਕ ਸਮੇਤ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚ ਟ੍ਰੈਫਿਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਆਰਟੀਓ ਇੰਦਰਪਾਲ, ਟ੍ਰੈਫਿਕ ਪੁਲਿਸ ਇੰਚਾਰਜ ਸੁਭਾਸ਼ ਚੰਦਰ, ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਪ੍ਰਵੀਨ ਕੁਮਾਰ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਆਏ ਦਿਨ ਸੜਕ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ। ਆਰਟੀਓ ਇੰਦਰਪਾਲ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਦਿਆਂ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਆਪਣੇ ਪਰਿਵਾਰਿਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨਾਲ ਸਾਂਝੀਆਂ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰਾਂ ਨੇ ਆਰਟੀਓ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ ਨੂੰ ਆਪਣੇ ਜੀਵਨ ਵਿਚ ਉਤਾਰਨ ਅਤੇ ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ ਨੂੰ ਫੌਰੀ ਤੌਰ ’ਤੇ ਇਲਾਜ ਮੁਹੱਈਆ ਕਰਵਾਉਣ ਲਈ ਦਿੱਤੀ ਜਾਣਕਾਰੀ ਨੂੰ ਹੋਰਨਾਂ ਲੋਕਾਂ ਨਾਲ ਸਾਂਝੀ ਕਰਨ ਲਈ ਜਾਗਰੂਕ ਵੀ ਕੀਤਾ। ਇਸ ਮੌਕੇ ਏਐੱਸਆਈ ਸੁਭਾਸ਼ ਚੰਦਰ ਅਤੇ ਏਐੱਸਆਈ ਪ੍ਰਵੀਨ ਕੁਮਾਰ ਨੇ ਕਿਹਾ ਕਿ ਹਰੇਕ ਦੋ ਪਹੀਆ ਵਾਹਨ ਚਾਲਕ ਨੂੰ ਵਾਹਨ ਚਲਾਉਂਦੇ ਸਮੇਂ ਹੈਲਮੈਂਟ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਚਾਰ ਪਹੀਆ ਵਾਹਨ ਚਾਲਕਾਂ ਨੂੰ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਹਗੀਰ ਵੀ ਸੜਕ ਪਾਰ ਕਰਦਿਆਂ ਟ੍ਰੈਫਿਕ ਨਿਯਮਾਂ ਅਤੇ ਸਿਗਨਲ ਲਾਈਟਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰਾਨ ਵੀ ਹਾਜ਼ਰ ਸਨ।