- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਕੇ ਆਰੀਆ ਕਾਲਜ 'ਚ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਕਰਵਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਆਰਕੇ ਆਰੀਆ ਕਾਲਜ ਵਿਚ ਪ੍ਰਿੰ. ਡਾ. ਪੁਨੀਤ ਅਨੇਜਾ ਦੀ ਯੋਗ ਅਗਵਾਈ ਵਿਚ ਐੱਨਐੱਸਐੱਸ ਵਿਭਾਗ ਵੱਲੋਂ ਟ੍ਰੈਫਿਕ ਨਿਯਮਾਂ ਬਾਰੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਸੈਮੀਨਾਰ ਕਰਵਾਇਆ। ਇਸ ਮੌਕੇ ਨਵਾਂਸ਼ਹਿਰ ਟਰੈਫਿਕ ਪੁਲਿਸ ਪ੍ਰਸ਼ਾਸਨ ਤੋਂ ਏਐੱਸਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਬਾਈਕ ਚਲਾਉਂਦੇ ਸਮੇਂ ਸਾਨੂੰ ਹੈਲਮਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ ਕਿਉਂਕਿ ਦੁਰਘਟਨਾ ਦੇ ਸਮੇਂ ਇਸ ਨਾਲ ਸਾਡੀ ਜਾਨ ਬਚ ਸਕਦੀ ਹੈ।।ਉਨ੍ਹਾਂ ਕਿਹਾ ਕਿ ਵਾਹਨਾਂ ਦੀ ਸਪੀਡ ਲਿਮਟ ਨੂੰ ਧਿਆਨ ਵਿਚ ਰੱਖਦੇ ਹੋਏ ਡਰਾਈਵਿੰਗ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ, ਨਸ਼ਾ ਕਰ ਕੇ ਡਰਾਈਵਿੰਗ ਨਾ ਕਰਨ ਅਤੇ ਤੇਜ਼ ਰਫਤਾਰ ਤੋਂ ਗੁਰੇਜ ਕਰਨ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਸਮੇਂ ਜੇਕਰ ਕੋਲ ਪਾਣੀ ਜਾਂ ਕੱਪੜੇ ਨਾ ਹੋਣ ਤਾਂ ਵਿਅਕਤੀ ਨੂੰ ਜ਼ਮੀਨ ’ਤੇ ਲਿਟਾ ਕੇ ਵੱਧ ਤੋਂ ਵੱਧ ਰੋਲ ਕਰਨਾ ਚਾਹੀਦਾ ਹੈ। ਜਿਸ ਨਾਲ ਕਿ ਅੱਗ ਜਲਦੀ ਬੁਝ ਸਕੇ ਅਤੇ ਜੇਕਰ ਕਮਰੇ ਵਿਚ ਅੱਗ ਲੱਗ ਜਾਵੇ ਤਾਂ ਸਾਨੂੰ ਸਭ ਤੋਂ ਪਹਿਲਾਂ ਜ਼ਮੀਨ ’ਤੇ ਫੌਜੀਆਂ ਵਾਂਗੂ ਚੱਲ ਕੇ ਬਾਹਰ ਨਿਕਲਣਾ ਚਾਹੀਦਾ ਹੈ। ਕਿਉਂਕਿ ਜ਼ਮੀਨ ਦੇ ਕੋਲ ਆਕਸੀਜਨ ਥੋੜ੍ਹੀ ਜ਼ਿਆਦਾ ਹੁੰਦੀ ਹੈ। ਇਸ ਉਪਰੰਤ ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਆਪਣੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਹਮੇਸ਼ਾ ਆਦਰ ਸਤਿਕਾਰ ਕਰਨਾ ਚਾਹੀਦਾ ਹੈ, ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜੰਕ ਫੂਡ ਤੋਂ ਬਚਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਹੋ ਕੇ ਸਖਤ ਮਿਹਨਤ ਕਰਦੇ ਹੋਏ ਜ਼ਿੰਦਗੀ ਵਿਚ ਆਪਣੇ ਉਦੇਸ਼ ਪ੍ਰਾਪਤ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐੱਨਐੱਸਐੱਸ ਪ੍ਰੋਗਰਾਮ ਅਫਸਰ ਪ੍ਰੋ. ਰੋਬਿਨ ਕੁਮਾਰ, ਪ੍ਰੋ. ਅਮਨਦੀਪ ਕੌਰ, ਡਾ. ਰਜਿੰਦਰ ਕੁਮਾਰ ਗੁਪਤਾ ਅਤੇ ਹੋਰ ਹਾਜ਼ਰ ਸਨ।