ਜਗਤਾਰ ਮਹਿੰਦੀਪੁਰੀਆ, ਬਲਾਚੌਰ : ਸਾਂਝ ਕੇਂਦਰ ਬਲਾਚੌਰ ਵੱਲੋਂ ਅੱੈਸਐੱਸਪੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ 'ਤੇ ਪੁਲਿਸ ਕਪਤਾਨ (ਸਥਾਨਕ)ਕਮ-ਜ਼ਿਲਾ ਕਮਿਊਨਿਟੀ ਪੁਲਿਸ ਅਫ਼ਸਰ ਹਰੀਸ਼ ਦਿਆਮਾ ਦੀਆਂ ਹਦਾਇਤਾਂ ਮੁਤਾਬਿਕ ਵਿਨੋਦ ਕੁਮਾਰ ਇੰਚਾਰਜ ਸਾਂਝ ਕੇਂਦਰ ਬਲਾਚੌਰ ਵੱਲੋਂ ਸੀ.ਸੈ. ਸਕੂਲ ਵਿਛੌੜੀ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਲੋਕਲ ਬੱਸਾਂ 'ਚ ਅਸ਼ਲੀਲ ਗਾਣੇ, ਪੈ੍ਸ਼ਰ ਹਾਰਨ ਤੇ ਬੱਸ ਚਾਲਕ ਵੱਲੋਂ ਬੱਸ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਸਬੰਧੀ ਜਿਸ 'ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਾਗਜ਼ਾਤ ਪੂਰੇ ਰੱਖਣ ਦੀ ਹਿਦਾਇਤ ਕੀਤੀ ਗਈੇਅਤੇ ਵਿਦਿਆਰਥੀਆਂ ਨੰੂ ਨਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਸ਼ਿਆਂ ਦਾ ਧੰਦਾ ਕਰਦਾ ਹੈ ਤਾਂ ਉਸ ਵਿਅਕਤੀ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ, ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਵਿਦਿਆਰਥੀਆ ਨੂੰ ਪੁਲਿਸ ਹੈਲਪ ਲਾਈਨ ਨੰਬਰ 112 ਅਤੇ ਸਾਂਝ ਸੇਵਾਵਾਂ ਬਾਰੇ ਜਾਣੂ ਕਰਵਾਇਆਗਿਆ। ਇਸ ਮੌਕੇ ਪਿ੍ਰੰ. ਦਿਲਬਾਗ ਸਿੰਘ, ਵਿਜੈ ਕੁਮਾਰ, ਰਜਿੰਦਰ ਕੁਮਾਰ,ਅਮਰਜੀਤ ਸਿੰਘ, ਰਣਜੀਤ ਸਿੰਘ, ਵਰਿੰਦਰ ਸੁਮਨ, ਗੁਰਦੇਵ ਸਿੰਘ, ਜਸਪਾਲ ਕੌਰ, ਅੰਮਿ੍ਤ ਕੌਰ, ਜਗਜੀਤ ਕੌਰ, ਏਐਸਆਈ ਬਲਦੇਵ ਰਾਜ, ਏਐਸਆਈ ਹੁਸਨ ਲਾਲ, ਏਐੱਸਆਈ ਗੁਰਮੇਲ ਸਿੰਘ ਅਤੇ ਸਿਪਾਹੀ ਚੰਦਰ ਭਾਨ ਅਤੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

-