- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਇਲਾਜ ਦੌਰਾਨ ਦੀਪਕ ਦੀ ਮੌਤ ਹੋ ਗਈ। ਏਐੱਸਆਈ ਗੁਰਦੀਪ ਸਿੰਘ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਬੱਸ ਚਾਲਕ ਹਰਵਿੰਦਰ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਪੰਜਾਬੀ ਜਾਗਰਣ ਰਿਪੋਰਟਰ, ਨਵਾਂਸ਼ਹਿਰ : ਇੱਕ ਤੇਜ਼ ਰਫ਼ਤਾਰ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਥਾਣਾ ਬਹਿਰਾਮ ਵਿਖੇ ਦਰਜ ਕਰਵਾਏ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐੱਸਆਈ (ASI) ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਸੌਰਵ ਪੁੱਤਰ ਆਤਮਾ ਰਾਮ, ਵਾਸੀ ਸਫੀਪੁਰ (ਥਾਣਾ ਲਾਂਬੜਾ, ਜ਼ਿਲ੍ਹਾ ਜਲੰਧਰ) ਦੇ ਬਿਆਨਾਂ ਦੇ ਆਧਾਰ 'ਤੇ ਕੀਤੀ ਗਈ ਹੈ। ਪੁਲਿਸ ਨੇ ਹਾਦਸੇ ਲਈ ਜ਼ਿੰਮੇਵਾਰ ਬੱਸ ਚਾਲਕ ਹਰਵਿੰਦਰ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਸ਼ਿਕਾਇਤਕਰਤਾ ਸੌਰਵ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਬੀਤੀ 8 ਜੂਨ 2026 ਨੂੰ ਸਵੇਰ ਦੇ ਵੇਲੇ ਇੱਕ ਤੇਜ਼ ਰਫ਼ਤਾਰ ਬੱਸ (ਨੰਬਰੀ PB-01-F-8380) ਨੇ ਮਾਹਿਲਪੁਰ ਚੌਂਕ, ਬਹਿਰਾਮ ਦੇ ਕੋਲ ਉਸ ਦੇ ਭਰਾ ਦੇ ਸਪਲੈਂਡਰ ਮੋਟਰਸਾਈਕਲ (ਨੰਬਰੀ PB-08-EQ-3723) ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਇਲਾਜ ਦੌਰਾਨ ਦੀਪਕ ਦੀ ਮੌਤ ਹੋ ਗਈ। ਏਐੱਸਆਈ ਗੁਰਦੀਪ ਸਿੰਘ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਬੱਸ ਚਾਲਕ ਹਰਵਿੰਦਰ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।