ਕਮਿਊਨਿਟੀ ਹੈਲਥ ਅਫਸਰਾਂ ਲਈ ਸੀਐੱਚਓ ਡਾਇਗਨੋਸਟਿਕ ਕਿੱਟਸ ਸੰਬੰਧੀ ਟ੍ਰੇਨਿੰਗ ਕਰਵਾਈ
ਕਮਿਊਨਿਟੀ ਹੈਲਥ ਅਫਸਰਾਂ ਲਈ ਸੀਐੱਚਓ ਡਾਇਗਨੋਸਟਿਕ ਕਿੱਟਸ ਸੰਬੰਧੀ ਟ੍ਰੇਨਿੰਗ ਕਰਵਾਈ
Publish Date: Tue, 17 Mar 2026 04:09 PM (IST)
Updated Date: Wed, 18 Mar 2026 04:04 AM (IST)

17ਐਨਐਸਆਰ18ਪੀ ਕਮਿਊਨਿਟੀ ਹੈਲਥ ਅਫਸਰਾਂ ਲਈ ਟ੍ਰੇਨਿੰਗ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਾਲ ਹੋਰ। ਪੰਜਾਬੀ ਜਾਗਰਣ ਰਮੇਸ਼ ਸ਼ਰਮਾ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਦਫ਼ਤਰ ਵਿਖੇ ਕਮਿਊਨਿਟੀ ਹੈਲਥ ਅਫਸਰਾਂ ਲਈ ਸੀਐੱਚਓ ਡਾਇਗਨੋਸਟਿਕ ਕਿੱਟਸ ਸੰਬੰਧੀ ਇੱਕ ਮਹੱਤਵ ਪੂਰਨ ਟ੍ਰੇਨਿੰਗ ਸਫਲਤਾ ਪੂਰਵਕ ਆਯੋਜਿਤ ਕੀਤੀ। ਜਿਸ ਦਾ ਮੁੱਖ ਉਦੇਸ਼ ਸਿਹਤ ਕਰਮਚਾਰੀਆਂ ਨੂੰ ਮੁੱਢਲੇ ਪੱਧਰ ਤੇ ਕੈਂਸਰ ਦੀ ਸ਼ੁਰੂਆਤੀ ਪਹਿਚਾਣ ਅਤੇ ਜਾਂਚ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਸੀ। ਤਾਂ ਜੋ ਸਮੇਂ ਸਿਰ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ।।ਸਿਵਲ ਸਰਜਨ ਨੇ ਕਿਹਾ ਕਿ ਕੈਂਸਰ ਵਰਗੀਆਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਜੀਵਨ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਕਮਿਊਨਿਟੀ ਹੈਲਥ ਅਫਸਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਖੇਤਰ ਵਿਚ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਸਕ੍ਰੀਨਿੰਗ ਕਾਰਜ ਨੂੰ ਵੀ ਪ੍ਰੋਤਸਾਹਿਤ ਕਰਨ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਲੋਕਾਂ ਵਿਚ ਡਰ ਅਤੇ ਝਿਜਕ ਨੂੰ ਦੂਰ ਕਰਕੇ ਉਨ੍ਹਾਂ ਨੂੰ ਨਿਯਮਿਤ ਜਾਂਚ ਲਈ ਪ੍ਰੇਰਿਤ ਕੀਤਾ ਜਾਵੇ। ਗਾਈਨਾਕੋਲੋਜਿਸਟ ਡਾ. ਮੋਨਿਕਾ ਜੈਨ ਤੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰਾਜ ਕੁਮਾਰੀ ਨੇ ਓਰਲ ਕੈਂਸਰ, ਸਰਵਾਈਕਲ ਕੈਂਸਰ ਤੇ ਬ੍ਰੈਸਟ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦੀ ਸਕ੍ਰੀਨਿੰਗ ਲਈ ਵਰਤੇ ਜਾਣ ਵਾਲੇ ਡਾਇਗਨੋਸਟਿਕ ਕਿੱਟਾਂ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੇ ਕਈ ਪ੍ਰਸ਼ਨ ਪੁੱਛੇ ਜਿਨ੍ਹਾਂ ਦੇ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ। ਪ੍ਰੈਕਟੀਕਲ ਸੈਸ਼ਨ ਵਿਚ ਸੀਐੱਚਓ ਨੂੰ ਹੱਥੋਂ-ਹੱਥ ਸਿਖਲਾਈ ਦਿੱਤੀ ਗਈ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਜਾਂਚ ਕਰਵਾਉਣ ਅਤੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਡਾ. ਦਿਵਿਆ ਤੇ ਹੋਰ ਮੌਜੂਦ ਸਨ।