- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲਾਂ ਦੇ ਕਰੀਅਰ ਨੋਡਲ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸਿੱਖਿਆ ਵਿਭਾਗ ਪੰਜਾਬ ਵੱਲੋਂ ਐੱਸਸੀਈਆਰਟੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਦੇ ਕਰੀਅਰ ਨੋਡਲ ਅਧਿਆਪਕਾਂ ਲਈ ਸਿਖਲਾਈ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਫਸਰ ਅਨੀਤਾ ਸ਼ਰਮਾ ਅਤੇ ਡਿਪਟੀ ਡੀਓ ਲਖਬੀਰ ਸਿੰਘ ਦੀ ਰਹਿਨੁਮਾਈ ਦੇ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਰਕੇਸ਼ ਕੁਮਾਰ ਦੀ ਦੇਖਰੇਖ ਹੇਠ ਕਰਵਾਇਆ। ਸੈਮੀਨਾਰ ਦੇ ਦੌਰਾਨ ਨੰਦਨੀ ਹਾਂਡਾ ਅਤੇ ਮੋਹਿਤ ਚੰਦੇਲ ਟਰੇਨਰ ਕੌਂਸਲਰ ਐੱਸਸੀ ਈਆਰਟੀ ਵੱਲੋਂ ਕਰੀਅਰ ਗਾਈਡੈਂਸ ਦੀਆਂ ਨਵੀਆਂ ਵਿਧੀਆਂ ਅਤੇ ਪੋਰਟਲ ਦੀ ਵਰਤੋਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹਾ ਗਾਈਡੈਂਸ ਕੋਆਰਡੀਨੇਟਰ ਰਕੇਸ਼ ਕੁਮਾਰ ਨੇ ਦੱਸਿਆ ਕਿ ਸਕੂਲਾਂ ਵਿਚ ਕਰੀਅਰ ਗਾਈਡੈਂਸ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਕਰੀਅਰ ਗਾਈਡੈਂਸ ਪੋਰਟਲ ਸ਼ੁਰੂ ਕੀਤਾ ਗਿਆ ਹੈ। ਪੋਰਟਲ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਹੈ।।ਇਸ ਪੋਰਟਲ ਤੇ ਹਰੇਕ ਵਿਦਿਆਰਥੀ ਨੂੰ ਵੱਖਰੀ ਲਾਗ ਇਨ ਆਈਡੀ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਤਹਿਤ ਹਰੇਕ ਸਕੂਲ ਵਿੱਚੋਂ ਦੋ ਕਰੀਅਰ ਨੋਡਲ ਅਧਿਆਪਕਾਂ ਨੂੰ ਸਿਖਲਾਈ ਦੇਣ ਦਾ ਉਦੇਸ਼ ਬੱਚਿਆਂ ਨੂੰ ਪੂਰੀ ਤਰਾਂ ਉਨ੍ਹਾਂ ਦੇ ਕਰੀਅਰ ਸਬੰਧੀ ਅਗਵਾਈ ਦੇਣਾ ਹੈ। ਇਸ ਮੌਕੇ ਲੈਕਚਰਾਰ ਵਿਪਨ ਕੁਮਾਰ ਅਤੇ ਲੈਕਚਰਾਰ ਸੰਦੀਪ ਬਾਲੀ ਨੇ ਵੀ ਕਰੀਅਰ ਅਧਿਆਪਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਲੈਕਚਰਾਰ ਅੰਮ੍ਰਿਤਪਾਲ ਸਿੰਘ, ਪ੍ਰੇਮ ਪਾਲ ਸਿੰਘ, ਜੋਤੀ ਰਾਣੀ, ਅੰਜੂ ਬੇਦੀ, ਬਿੰਦੂ ਕੈਂਥ, ਸਤਨਾਮ, ਰਾਮ, ਨਰੇਸ਼ ਕੁਮਾਰ, ਚਮਨ ਲਾਲ, ਰਵੀ ਰਾਮ, ਜੋਗੇਸ਼ ਕੁਮਾਰ, ਸੁਰਿੰਦਰ ਪਾਲ, ਵਿਜੇ ਕੁਮਾਰ, ਰਾਮ ਬਹਾਦਰ ਸਮੇਤ ਸਮੂਹ ਕਰੀਅਰ ਅਧਿਆਪਕ ਹਾਜ਼ਰ ਸਨ।