ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸੰਬੰਧੀ ਸਟਾਫ ਨੂੰ ਦਿੱਤੀ ਟ੍ਰੇਨਿੰਗ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸੰਬੰਧੀ ਸਟਾਫ ਨੂੰ ਦਿੱਤੀ ਟ੍ਰੇਨਿੰਗ
Publish Date: Sat, 21 Nov 2026 04:46 PM (IST)
Updated Date: Sat, 21 Nov 2026 04:49 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ 22 ਤੋਂ 24 ਨਵੰਬਰ ਤੱਕ ਚੱਲਣ ਵਾਲੀ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸੰਬੰਧੀ ਸਿਹਤ ਸਟਾਫ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ। ਮੈਡੀਕਲ ਅਫ਼ਸਰ ਡਾ. ਰਣਜੀਤ ਹਰੀਸ਼ ਅਤੇ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਪੋਲੀਓ ਦੀ ਬਿਮਾਰੀ ਤੋਂ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਹਿਲੇ ਦਿਨ ਬੂਥਾਂ ਤੇ ਅਤੇ ਫਿਰ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਇਸ ਸੁਰੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਅਧੀਨ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਗਿਣਤੀ 14,170 ਹੈ, ਜਿਨ੍ਹਾਂ ਨੂੰ ਮੁਹਿੰਮ ਤਹਿਤ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਟ੍ਰੇਨਿੰਗ ਦੌਰਾਨ ਸਿਹਤ ਕਰਮਚਾਰੀਆਂ ਨੂੰ ਮੁਹਿੰਮ ਦੀ ਯੋਜਨਾਬੰਦੀ, ਟੀਮਾਂ ਦੀ ਜ਼ਿੰਮੇਵਾਰੀ, ਬੱਚਿਆਂ ਦੀ ਕਵਰੇਜ ਅਤੇ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਨੂੰ ਪੂਰੀ ਗੰਭੀਰਤਾ ਅਤੇ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪੰਜ ਸਾਲ ਤੋਂ ਘੱਟ ਉਮਰ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।