- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਮਆਰ ਸਿਟੀ ਸਕੂਲ ਵਿਖੇ ਐਨਸੀਸੀ ਕੈਡਿਟਾਂ ਦੀ ਚੋਣ ਲਈ ਟਰਾਇਲ ਕਰਵਾਏ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਐੱਮਆਰ ਸਿਟੀ ਪਬਲਿਕ ਸਕੂਲ ਬਲਾਚੌਰ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਲੀਡਰਸ਼ਿਪ, ਦੇਸ਼ ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਜੋੜਨ ਦੇ ਉਦੇਸ਼ ਨਾਲ ਐੱਨਸੀਸੀ ਕੈਡਿਟਾਂ ਦੀ ਚੋਣ ਲਈ ਵਿਸ਼ੇਸ਼ ਟ੍ਰਾਇਲ ਕਰਵਾਏ। ਇਸ ਮੌਕੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ। ਸਕੂਲ ਕੈਂਪਸ ਵਿਚ ਕਰਨਲ ਅਮਨਦੀਪ ਬਾਠ ਦੀ ਅਗਵਾਈ ਹੇਠਐੱਨਸੀਸੀਸੀ ਅਧਿਕਾਰੀਆਂ ਦੀ ਟੀਮ ਪਹੁੰਚੀ ਉਨ੍ਹਾਂ ਵਿਦਿਆਰਥੀਆਂ ਦੀ ਸਰੀਰਕ ਸਮਰੱਥਾ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਐੱਨਸੀਸੀ ਪ੍ਰਤੀ ਉਨ੍ਹਾਂ ਦੀ ਰੁਚੀ ਨੂੰ ਧਿਆਨ ਵਿਚ ਰਖਦਿਆਂ ਚੋਣ ਪ੍ਰਕਿਰਿਆ ਨੂੰ ਸੰਪੰਨ ਕੀਤਾ। ਕਰਨਲ ਅਮਨਦੀਪ ਬਾਠ ਅਤੇ ਐੱਨਸੀਸੀ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਐੱਨਸੀਸੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐੱਨਸੀਸੀ ਨੌਜਵਾਨਾਂ ਵਿਚ ਅਨੁਸ਼ਾਸਨ, ਹਿੰਮਤ, ਲੀਡਰਸ਼ਿਪ, ਟੀਮ-ਭਾਵਨਾ, ਆਤਮ-ਵਿਸ਼ਵਾਸ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਿਕਸਿਤ ਕਰਨ ਵਿਚ ਮਹੱਤਵ ਪੂਰਨ ਭੂਮਿਕਾ ਨਿਭਾਉਂਦਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ