ਮਾਤਾ ਕਸ਼ਮੀਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ
ਢਾਹਾਂ ਕਲੇਰਾਂ ਵਿਖੇ ਕਸ਼ਮੀਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ
Publish Date: Wed, 11 Feb 2026 03:49 PM (IST)
Updated Date: Thu, 12 Feb 2026 04:00 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦੀ ਪਤਨੀ ਤੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਦੇ ਮਾਤਾ ਕਸ਼ਮੀਰ ਕੌਰ ਢਾਹਾਂ ਦਾ ਪਿਛਲੇ ਦਿਨੀ ਵੈਨਕੂਵਰ (ਕੈਨੇਡਾ) ਵਿਖੇ 100 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਹੋਇਆ। ਜਿੱਥੇ ਦੇਸ਼ ਵਿਦੇਸ ਦੀਆਂ ਸੰਗਤਾਂ ਨੇ ਪੁੱਜ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਦੇ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ। ਸ਼ਰਧਾਂਜਲੀ ਸਮਾਰੋਹ ਵਿਚ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਢਾਹਾਂ ਕਲੇਰਾਂ, ਦਰਸ਼ਨ ਸਿੰਘ ਮਾਹਿਲ ਸੀਨੀਅਰ ਟਰੱਸਟ ਮੈਂਬਰ ਤੇ ਪ੍ਰੋ. ਹਰਬੰਸ ਸਿੰਘ ਬੋਲੀਨਾ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਬੀਬੀ ਕਸ਼ਮੀਰ ਕੌਰ ਢਾਹਾਂ ਦਾ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਸਥਾਪਨਾ ਵਿਚ ਪ੍ਰਮੁੱਖ ਯੋਗਦਾਨ ਸੀ। ਉਨ੍ਹਾਂ ਕਿਹਾ ਉਨ੍ਹਾਂ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸਾਨੂੰ ਸਭ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਬਰਜਿੰਦਰ ਸਿਘ ਢਾਹਾਂ ਨੇ ਭਾਵੁਕ ਹੁੰਦੇ ਕਿਹਾ ਕਿ ਬੀਜੀ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਸਨ। ਬਰਜਿੰਦਰ ਸਿੰਘ ਢਾਹਾਂ ਨੇ ਸਮੂਹ ਪਰਿਵਾਰ ਵੱਲੋਂ ਉਨ੍ਹਾਂ ਨਾਲ ਦੁੱਖ ਸਾਝਾਂ ਕਰਨ ਲਈ ਅਤੇ ਸ਼ਰਧਾਂਜ਼ਲੀ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਸ਼ਰਧਾਂਜਲੀ ਸਮਾਗਮ ਚ ਹਰਿੰਦਰ ਕੌਰ, ਮਨਜੀਤ ਕੌਰ ਥਾਂਦੀ, ਅਜੀਤ ਸਿੰਘ ਥਾਂਦੀ, ਮਨਵੀਰ ਕੌਰ, ਜਗਜੀਤ ਸਿੰਘ ਸੋਢੀ, ਬਲਵਿੰਦਰ ਕੌਰ ਕਲਸੀ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਰਸ਼ਨ ਸਿੰਘ ਮਾਹਿਲ, ਨਰਿੰਦਰ ਸਿੰਘ ਸ਼ੇਰਗਿੱਲ, ਦਵਿੰਦਰ ਸਿੰਘ ਢਿੱਲੋਂ, ਡਾ. ਰਘਬੀਰ ਸਿੰਘ, ਗੁਰਦੀਪ ਸਿੰਘ, ਸ਼ਮਸ਼ੇਰ ਸਿੰਘ ਮਾਹਿਲ, ਪ੍ਰੋ. ਹਰਬੰਸ ਸਿੰਘ ਬੋਲੀਨਾ, ਮਹਿੰਦਰਪਾਲ ਸਿੰਘ, ਵਨੀਤਾ ਚੋਟ ਪ੍ਰਿੰਸੀਪਲ, ਵਾਇਸ ਪ੍ਰਿੰ. ਰਾਜਦੀਪ ਥਿਦਵਾਰ, ਪ੍ਰਿੰ. ਰਮਨਦੀਪ ਕੌਰ, ਡਾ. ਜਸਦੀਪ ਸਿੰਘ ਸੈਣੀ, ਦਵਿੰਦਰ ਕੌਰ, ਸੁਖਮਿੰਦਰ ਕੌਰ ਉੱਭੀ, ਬਹਾਦਰ ਸਿੰਘ ਮਜਾਰੀ, ਸਟਾਫ਼ ਅਤੇ ਵਿਦਿਆਰਥੀ ਵੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।