- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜ ਸੇਵਕ ਅਮਰਜੀਤ ਸਿੰਘ ਢਿੱਲੋਂ ਨੂੰ ਸ਼ਰਧਾਂਜਲੀਆਂ ਭੇਂਟ

ਬਲਵਿੰਦਰ ਸਿੰਘ, ਪੰਜਾਬੀ ਜਾਗਰਣ, ਰਾਹੋਂ : ਸਮਾਜ ਸੇਵਕ ਅਮਰਜੀਤ ਸਿੰਘ ਢਿੱਲੋਂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਗੁਰਦੁਆਰਾ ਸਿੰਘ ਸਭਾ ਨੇੜੇ ਬੱਸ ਸਟੈਂਡ ਰਾਹੋਂ ਵਿਖੇ ਹਜੂਰੀ ਰਾਗੀ ਭਾਈ ਰਾਜਨ ਸਿੰਘ ਦੇ ਜਥੇ ਵੱਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ। ਉਪਰੰਤ ਸ਼ਰਧਾਂਜਲੀ ਸਮਾਗਮ ਕੀਤਾ ਗਿਆ, ਜਿਸ ਦੌਰਾਨ ਰਿਸ਼ਤੇਦਾਰਾਂ ਅਤੇ ਵੱਖ-ਵੱਖ ਸਿਆਸੀ ਤੇ ਧਾਰਮਿਕ ਆਗੂਆਂ ਵੱਲੋਂ ਸਮਾਜ ਸੇਵਕ ਪਰਿਵਾਰ ਸਵ. ਬਲਵਿੰਦਰ ਸਿੰਘ ਢਿੱਲੋ ਦੇ ਪੁੱਤਰ ਅਮਰਜੀਤ ਸਿੰਘ ਢਿੱਲੋਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਆਮ ਆਦਮੀ ਪਾਰਟੀ ਦੇ ਨਿਸ਼ਾਨ ਵੀਰ ਸਿੰਘ, ਮਲਕੀਤ ਸਿੰਘ ਕਾਹਲੋਂ, ਆਮ ਆਦਮੀ ਪਾਰਟੀ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਜਲਵਾਹਾ, ਰਜਿੰਦਰ ਸਿੰਘ ਟੋਨੀ, ਬਲਵਿੰਦਰ ਸਿੰਘ, ਹਰਵੇਲ ਸਿੰਘ ਭਾਰਟਾ, ਹੇਮੰਤ ਰੰਦੇਵ ਬੌਬੀ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਹੋਂ, ਪ੍ਰਭਜੋਤ ਸਿੰਘ ਭਾਰਟਾ, ਸੋਹਣ ਸਿੰਘ ਉਪਲ, ਨਿਰਮਲ ਸਿੰਘ ਘੁੰਮਣ, ਸਤਿੰਦਰ ਸਿੰਘ ਧਾਲੀਵਾਲ ਐਸਜੀਪੀਸੀ ਮੈਂਬਰ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਹਲਕਾ ਇੰਚਾਰਜ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਰਜੀਤ ਸਿੰਘ ਢਿੱਲੋਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਗਈ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਲਖਵਿੰਦਰ ਸਿੰਘ ਲੱਖੀ ਵੱਲੋਂ ਸ਼ੋਕ ਸੰਦੇਸ਼ ਰਾਹੀਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਲਾਲੀ, ਹਰਪਾਲ ਸਿੰਘ ਢਿੱਲੋਂ, ਮਨਜੀਤ ਸਿੰਘ ਭੱਟੀ ਅਤੇ ਹੋਰ ਹਾਜ਼ਰ ਸਨ।