63.97 ਲੱਖ ਦੀ ਲਾਗਤ ਵਾਲੇ ਟਿਊਬਵੈੱਲ ਤੇ ਟੈਂਕੀ ਦਾ ਉਦਘਾਟਨ
ਅਟਾਲ ਮਜਾਰਾ ਵਿਖੇ 63.97 ਲੱਖ ਦੀ ਲਾਗਤ ਵਾਲੇ ਟਿਊਬਵੈੱਲ ਅਤੇ ਟੈਂਕੀ ਦਾ ਕੀਤਾ ਉਦਘਾਟਨ
Publish Date: Fri, 27 Feb 2026 06:38 PM (IST)
Updated Date: Fri, 27 Feb 2026 06:40 PM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਵੱਲੋਂ ਪਿੰਡ ਅਟਾਲ ਮਜਾਰਾ ਵਿਖੇ 63.97 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਟਿਊਬਵੈੱਲ ਅਤੇ ਪਾਣੀ ਵਾਲੀ ਟੈਂਕੀ ਦਾ ਉਦਘਾਟਨ ਕਰ ਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਸੂਬੇ ਦਾ ਕੋਈ ਵੀ ਪਿੰਡ ਪੀਣ ਵਾਲੇ ਸਾਫ਼ ਪਾਣੀ ਅਤੇ ਸਿੰਜਾਈ ਦੀ ਸੁਵਿਧਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਨਵੇਂ ਟਿਊਬਵੈੱਲ ਨਾਲ ਪਿੰਡ ਦੇ ਹਰ ਘਰ ਤਕ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣੇਗੀ। ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਵੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੱਲਾਂ ਵਿਚ ਨਹੀਂ ਸਗੋਂ ਕੰਮਾਂ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੱਛੜੇ ਇਲਾਕਿਆਂ ਦੀ ਸਾਰ ਨਹੀਂ ਲਈ ਪਰ ਅੱਜ ਬਲਾਚੌਰ ਹਲਕੇ ਦੇ ਹਰ ਪਿੰਡ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ। ਪੀਣ ਵਾਲੇ ਪਾਣੀ ਦੀ ਇਹ ਸਹੂਲਤ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ। ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ਵਿਚ ਹਲਕੇ ਦੇ ਹੋਰਨਾਂ ਪਿੰਡਾਂ ਦੀਆਂ ਮੁਸ਼ਕਿਲਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਸਤਨਾਮ ਜਲਾਲਪੁਰ, ਸਿਮਰਨਜੀਤ ਸਿੰਘ ਕਾਰਜਕਾਰੀ ਇੰਜੀਨੀਅਰ, ਮਨਜੀਤ ਸਿੰਘ ਉਪ ਮੰਡਲ ਇੰਜੀਨੀਅਰ, ਸਰਪੰਚ ਕੁਲਵਿੰਦਰ ਕੌਰ, ਹਰਪ੍ਰੀਤ ਕੌਰ ਪੰਚ, ਆਸ਼ਾ ਰਾਣੀ ਪੰਚ, ਕੁਲਵਿੰਦਰ ਕੌਰ ਪੰਚ, ਬਹਾਦਰ ਸਿੰਘ ਪੰਚ, ਲਖਵਿੰਦਰ ਸਿੰਘ ਪੰਚ, ਹਰਬੰਸ ਸਿੰਘ ਕਾਨੂੰਨਗੋ, ਗੁਰਮੁਖ ਸਿੰਘ ਅਟਵਾਲ, ਪਿਆਰਾ ਸਿੰਘ ਬੈਂਸ, ਸ਼ਿੰਗਾਰਾ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਬਖਸ਼ੀ ਰਾਮ, ਸਾਰੋ, ਸਤਪਾਲ, ਜਰਨੈਲ ਸਿੰਘ, ਜਸਪਾਲ ਸਿੰਘ, ਗੋਪਾਲ ਕ੍ਰਿਸ਼ਨ, ਨਰੇਸ਼ ਕੋਛੜ, ਕੁਲਦੀਪ ਸਿੰਘ, ਮਨਜਿੰਦਰ ਸਿੰਘ ਅਤੇ ਪਿੰਡ ਦੀ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।