ਨਸ਼ੇ ਦਾ ਸੇਵਨ ਕਰਦੇ ਦੋ ਕਾਬੂ
ਨਸ਼ੇ ਦਾ ਸੇਵਨ ਕਰਦਿਆਂ ਦੋ ਕਾਬੂ
Publish Date: Tue, 17 Mar 2026 03:36 PM (IST)
Updated Date: Wed, 18 Mar 2026 04:01 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹੇ ਪੁਲਿਸ ਨੇ ਨਸ਼ੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰਕੇ ਮਾਮਲੇ ਦਰਜ ਕੀਤੇ ਹਨ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਸਬੰਧੀ ਹੈੱਡ ਕਾਂਸਟੇਬਲ ਲਖਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਨਹਿਰ ਦੇ ਨਾਲ-ਨਾਲ ਪਿੰਡ ਹਿਆਲਾ ਵੱਲ ਨੂੰ ਜਾ ਰਹੇ ਸਨ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਰਾਕੇਸ਼ ਕੁਮਾਰ ਉਰਫ਼ ਜੈਂਗੋ ਪੁੱਤਰ ਕਿਸ਼ਨ ਲਾਲ ਜਿਹੜਾ ਹੈਰੋਇਨ ਦੇ ਨਸ਼ੇ ਦਾ ਆਦੀ ਹੈ। ਉਹ ਕਰਿਆਮ ਰੋਡ ਤੇ ਇਕ ਪਾਸੇ ਬੈਠਾ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਪੁਲਿਸ ਪਾਰਟੀ ਨੇ ਮੁਖਬਰ ਵੱਲੋਂ ਦਿੱਤੀ ਗਈ ਸੂਚਨਾ ਮੁਤਾਬਕ ਉਸ ਨੂੰ ਮੌਕੇ ਤੋਂ ਫੜ ਕੇ ਉਸ ਕੋਲੋਂ ਸਿਲਵਰ ਪੰਨੀ, ਲਾਈਟਰ ਤੇ 20 ਰੁਪਏ ਦਾ ਪਾਈਪ ਨੁਮਾ ਨੋਟ ਬਰਾਮਦ ਕੀਤਾ। ਇਸੇ ਤਰ੍ਹਾਂ ਥਾਣਾ ਬਲਾਚੌਰ ਦੇ ਥਾਣਾ ਮੁਖੀ ਐੱਸਆਈ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਾਂਧੀ ਦਾ ਭੱਠਾ ਪਿੰਡ ਮਹਿਤਪੁਰ ਨੇੜਿਓਂ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਸੰਜੀਵ ਕੁਮਾਰ ਉਰਫ਼ ਸੰਜੂ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਮੋਹਰ ਨੂੰ ਕਾਬੂ ਕਰਕੇ ਉਸ ਕੋਲੋਂ ਸਿਲਵਰ ਪੰਨੀ ਹੈਰੋਇਨ ਅਲੂਦ ਮਾਚਿਸ ਦੀਆਂ ਤੀਲਾਂ ਦੀ ਡੱਬੀ ਅਤੇ 10 ਰੁਪਏ ਦਾ ਪਾਈਪ ਨੁੰਮਾ ਨੋਟ ਬਰਾਮਦ ਕੀਤਾ। ਪੁਲਿਸ ਵੱਲੋਂ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।