- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
14 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੋਂ 14 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਇੱਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਐੱਸਆਈ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨਵਾਂਸ਼ਹਿਰ ਤੋਂ ਲੰਗੜੋਆ ਬਾਈਪਾਸ ਤੋਂ ਕੱਲਰਾ ਮੁਹੱਲਾ ਨਵਾਂਸ਼ਹਿਰ ਲਿੰਕ ਰੋਡ ਵੱਲ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਕੱਲਰਾ ਮੁਹੱਲਾ ਪੁਲੀ ਲਾਗੇ ਪੁੱਜੇ ਤਾਂ ਕੱਲਰਾਂ ਮੁਹੱਲਾ ਸਾਈਡ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਦੇਖ ਕੇ ਘਬਰਾ ਕੇ ਆਪਣੀ ਪਹਿਨੀ ਪੈਂਟ ਦੀ ਸੱਜੀ ਜੇਬ ਵਿਚੋਂ ਇੱਕ ਪਾਰਦਰਸ਼ੀ ਵਜ਼ਨਦਾਰ ਲਿਫਾਫੀ ਕੱਢ ਕੇ ਨੇੜੇ ਘਾਹ-ਫੂਸ ਵਿਚ ਸੁੱਟ ਦਿੱਤੀ ਤਾਂ ਐੱਸਆਈ ਲਵਪ੍ਰੀਤ ਸਿੰਘ ਨੇ ਸ਼ੱਕ ਹੋਣ ’ਤੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਪਲਵਿੰਦਰ ਕੁਮਾਰ ਉਰਫ ਰਿੱਕੀ ਚਾਚਾ ਪੁੱਤਰ ਲੇਟ ਜਨਕ ਰਾਜ ਵਾਸੀ ਪਿੰਡ ਲਸਾੜਾ (ਜਲੰਧਰ) ਤੇ ਸੁੱਟੀ ਪਾਰਦਰਸ਼ੀ ਵਜ਼ਨਦਾਰ ਲਿਫਾਫੀ ਵਿਚ ਹੈਰੋਇਨ ਹੋਣ ਬਾਰੇ ਦੱਸਿਆ। ਉਸ ਵੱਲੋਂ ਸੁੱਟੀ ਪਾਰਦਰਸ਼ੀ ਲਿਫਾਫੀ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਬਲਾਚੌਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਲਖਵੀਰ ਚੰਦ ਥਾਣਾ ਬਲਾਚੌਰ ਦੁਆਰਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਕਰਦੇ ਹੋਏ ਪਾਧੀ ਦਾ ਭੱਠਾ ਮਹਿਤਪੁਰ ਕੋਲ ਪੁੱਜੇ ਤਾਂ ਸਰਬਜੀਤ ਸਿੰਘ ਉਰਫ ਛੱਬੀ ਪੁੱਤਰ ਦਿਆਲ ਚੰਦ ਵਾਸੀ ਕਾਹਮਾ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਪੁਲਿਸ ਨੇ ਕਥਿਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।