- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
5 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਜਦਕਿ ਦੂਸਰੇ ਮਾਮਲੇ ਵਿਚ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ਼ ਮਾਮਲੇ ਅਨੁਸਾਰ ਏਐੱਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪੁਲਿਸ ਚੌਕੀ ਜਾਡਲਾ ਤੋਂ ਸਿਗਲੀਗਰ ਬਸਤੀ ਹੁੰਦੇ ਹੋਏ ਮੇਨ ਹਾਈਵੇ ਰੋਡ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਮੇਨ ਹਾਈਵੇ ਦੇ ਨੇੜੇ ਬੁੱਗੇ ਦਾ ਪੌਅ ਜਾਡਲਾ ਪੁੱਜੇ ੇਤਾਂ ਪੌਅ ਪਾਸ ਬਣੇ ਬੱਸ ਅੱਡੇ ਦੀ ਸੈਡ ਦੀ ਪਿਛਲੀ ਸਾਈਡ ਤੋਂ ਇੱਕ ਨੌਜਵਾਨ ਲੜਕਾ ਸੜਕ ਵੱਲ ਨੂੰ ਆਇਆ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਘਬਰਾ ਕੇ ਆਪਣੇ ਹੱਥ ਵਿਚ ਫੜੀ ਕੋਈ ਵਸਤੂ ਇਕਦਮ ਹੇਠਾਂ ਜਮੀਨ ਤੇ ਸੁੱਟ ਦਿੱਤੀ ਤੇ ਖੁਦ ਹਾਈਵੇ ਵੱਲ ਨੂੰ ਮੁੜ ਪਿਆ।।ਜਿਸ ਤੇ ਏਐੱਸਆਈ ਨੇ ਸ਼ੱਕ ਦੀ ਬਿਨਾਹ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਅਵਤਾਰ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਦੌਲਤਪੁਰ ਦੱਸਿਆ।।ਜਿਸ ਪਾਸੋਂ ਸੁੱਟੀ ਲਿਫਾਫੀ ਪਾਲਸਟਿਕ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਕਥਿਤ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ।