- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
6.44 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ 6.44 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਦੇ ਏਐੱਸਆਈ ਰਵੀ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਮੇਨ ਹਾਈਵੇ ਨੇੜੇ ਪਿੰਡ ਮਹਿਦੀਪੁਰ ਤੋਂ ਲਿੰਕ ਰੋਡ ਸੜਕ ਰਾਹੀਂ ਕੱਲਰਾਂ ਮੁਹੱਲਾ ਵੱਲ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਕੱਲਰਾਂ ਮੁਹੱਲਾ ਨੇੜੇ ਬਣੀ ਪੁਲੀ ਪਾਸ ਪੁੱਜੀ। ਤਾਂ ਇੱਕ ਵਿਅਕਤੀ ਕੱਲਰਾਂ ਮੁਹੱਲਾ ਸਾਇਡ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਆਪਣੇ ਵੱਲ ਨੂੰ ਆਉਂਦੀ ਦੇਖ ਕੇ ਯਕਦਮ ਘਬਰਾ ਕੇ ਆਪਣੇ ਸੱਜੇ ਹੱਥ ਵਿਚ ਫੜੀ ਇੱਕ ਲਿਫਾਫੀ ਸੜਕ ਕਿਨਾਰੇ ਸੁੱਟ ਦਿੱਤੀ ਅਤੇ ਆਪ ਪਿੱਛੇ ਕੱਲਰਾਂ ਮੁਹੱਲਾ ਸਾਇਡ ਨੂੰ ਮੁੜਨ ਲੱਗਾ। ਤਾਂ ਏਐੱਸਆਈ ਰਵੀ ਕੁਮਾਰ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਮਨੀਸ਼ ਓਬਰਾਏ ਪੁੱਤਰ ਅਜੇ ਕੁਮਾਰ ਵਾਸੀ ਆਰੀਆ ਸਮਾਜ ਰੋਡ ਨਵਾਂਸ਼ਹਿਰ ਦੱਸਿਆ।।ਜਿਸ ਵੱਲੋਂ ਸੁੱਟੀ ਹੋਈ ਮੋਮੀ ਲਿਫਾਫੀ ਵਿਚੋਂ 2 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
4.44 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ : ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 4.44 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬੰਗਾ ਦੇ ਐੱਸਐੱਚਓ ਐੱਸਆਈ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਚੈਕਿੰਗ ਸ਼ੱਕੀ ਪੁਰਸ਼ਾਂ ਤੇ ਵਹੀਕਲਾਂ ਦੇ ਸੰਬੰਧ ਵਿਚ ਥਾਣਾ ਸਿਟੀ ਬੰਗਾ ਤੋਂ ਮੁਕੰਦਪੁਰ ਰੋਡ ਹੁੰਦੇ ਹੋਏ ਸੂਏ ਦੇ ਨਾਲ-ਨਾਲ ਪਿੰਡ ਸੋਤਰਾਂ ਸਾਈਡ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਮੁਕੰਦਪੁਰ ਰੋਡ ਤੋਂ ਸੂਏ ਦੇ ਨਾਲ-ਨਾਲ ਕਰੀਬ 500 ਗਜ ਪਿਛੇ ਪੁੱਜੀ। ਤਾਂ ਇੱਕ ਵਿਅਕਤੀ ਸਾਹਮਣੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਯਕਦਮ ਘਬਰਾ ਕੇ ਆਪਣੇ ਪਹਿਨੇ ਹੋਏ ਲੋਅਰ ਦੀ ਸੱਜੀ ਜੇਬ ਵਿਚੋਂ ਆਪਣੇ ਸੱਜੇ ਹੱਥ ਨਾਲ ਇੱਕ ਵਜਨਦਾਰ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਆਪਣੇ ਸੱਜੇ ਪਾਸੇ ਸੜਕ ਕਿਨਾਰੇ ਘਾਹ-ਫੂਸ ਪਰ ਸੁੱਟ ਦਿੱਤੀ ਅਤੇ ਆਪ ਪਿਛਾਂਹ ਨੂੰ ਮੁੜ ਕੇ ਤੇਜ ਕਦਮੀ ਖਿਸਕਣ ਲੱਗਾ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਸਨੀ ਅਰੋੜਾ ਪੁੱਤਰ ਸੁਰਿੰਦਰ ਮੋਹਨ ਵਾਸੀ ਫਗਵਾੜਾ ਰੋਡ ਬੰਗਾ ਦੱਸਿਆ। ਜਿਸ ਵੱਲੋਂ ਸੁੱਟੀ ਲਿਫਾਫੀ ਨੂੰ ਚੈਕ ਕਰਨ ਤੇ 4.44 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫਾਫੀ ਬ੍ਰਾਮਦ ਹੋਈ।ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।