ਨਸ਼ੇ ਦਾ ਸੇਵਨ ਕਰਦੇ 2 ਵਿਅਕਤੀ ਕਾਬੂ
ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ
Publish Date: Thu, 12 Feb 2026 06:14 PM (IST)
Updated Date: Fri, 13 Feb 2026 04:09 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਥਾਣਾ ਸਿਟੀ ਬੰਗਾ ਦੇ ਏਐਸਆਈ ਦੁਨੀ ਚੰਦ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਪਿੰਡ ਖਟਕੜ ਖੁਰਦ ਦੇ ਸ਼ਮਸ਼ਾਨ ਘਾਟ ਦੀ ਕੰਧ ਦੇ ਓਹਲੇ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਹੈਰੋਇਨ ਅਲੂਦ ਸਿਲਵਰ ਪੰਨੀ, ਅੱਗ ਜਲਾਉਣ ਵਾਲਾ ਲਾਈਟਰ ਅਤੇ 20 ਰੁਪਏ ਦਾ ਪਾਈਪ ਨੁਮਾ ਨੋਟ ਬਰਾਮਦ ਹੋਇਆ। ਜਿਸਦੀ ਪਛਾਣ ਸੁਰਜੀਤ ਲਾਲ ਉਰਫ਼ ਨੀਟੀ ਪੁੱਤਰ ਬਾਲ ਕਿਸ਼ਨ ਵਾਸੀ ਭੀਮ ਰਾਓ ਕਾਲੋਨੀ ਬੰਗਾ ਵਜੋਂ ਹੋਈ ਹੈ। ਦੂਜੇ ਮਾਮਲੇ ਵਿਚ ਪੁਲਿਸ ਥਾਣਾ ਪੋਜੇਵਾਲ ਦੇ ਮੁੱਖੀ ਇੰਸਪੈਕਟਰ ਰਾਜ ਪਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸਤਿਸੰਗ ਘਰ ਪੋਜੇਵਾਲ ਨੇੜੇ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਹੈਰੋਇਨ ਅਲੂਦ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਪਾਈਪ ਨੁਮਾ ਥੋੜ੍ਹਾ ਜਲਿਆ ਹੋਇਆ ਨੋਟ ਬਰਾਮਦ ਹੋਇਆ। ਕਥਿਤ ਮੁਲਜ਼ਮ ਦੀ ਪਛਾਣ ਕੁਲਵਿੰਦਰ ਕੁਮਾਰ ਉਰਫ ਬੋਨਾ ਪੁੱਤਰ ਗੁਰਦੇਵ ਰਾਜ ਵਾਸੀ ਪਿੰਡ ਚੰਦਿਆਣੀ ਖੁਰਦ ਵਜੋਂ ਹੋਈ ਹੈ। ਕਾਬੂ ਕੀਤੇ ਗਏ ਉਕਤ ਕਥਿਤ ਮੁਲਜ਼ਮਾਂ ਦੇ ਖਿਲਾਫ਼ ਮਾਮਲੇ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।