ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ
ਨਸ਼ੇ ਦਾ ਸੇਵਨ ਕਰਦੇ ਦੋ ਵਿਅਕਤੀ ਕਾਬੂ
Publish Date: Mon, 09 Mar 2026 03:47 PM (IST)
Updated Date: Tue, 10 Mar 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਐੱਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਹਿਆਲਾ ਹੁੰਦੇ ਹੋਏ ਪਿੰਡ ਹੰਸਰੋਂ ਵੱਲ ਨੂੰ ਜਾ ਰਹੇ ਸਨ, ਜਦੋਂ ਉਹ ਹਿਆਲਾ ਤੋਂ ਥੋੜ੍ਹਾ ਅੱਗੇ ਗਏ ਤਾਂ ਪਿੰਡ ਹੰਸਰੋਂ ਵੱਲੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ। ਜਿਸ ਨੇ ਆਪਣਾ ਨਾਂ ਸੁਖਪ੍ਰੀਤ ਉਰਫ਼ ਸੁੱਖਾ ਪੁੱਤਰ ਪਰਸ਼ੋਤਮ ਲਾਲ ਵਾਸੀ ਪਿੰਡ ਲੰਗੜੋਆ ਦੱਸਿਆ। ਇਸੇ ਤਰ੍ਹਾਂ ਪੁਲਿਸ ਥਾਣਾ ਸਦਰ ਬੰਗਾ ਦੇ ਹੈੱਡ ਕਾਂਸਟੇਬਲ ਚੰਦਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਜਾਰੀ ਦੇ ਸ਼ਮਸ਼ਾਨਘਾਟ ਦੇ ਗੇਟ ਨੇੜੇ ਨਸ਼ੇ ਦਾ ਸੇਵਨ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ। ਜਿਸ ਨੇ ਆਪਣਾ ਨਾਂਅ ਪਵਨ ਕੁਮਾਰ ਵਿਰਦੀ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਹੀਓਂ ਦੱਸਿਆ। ਕਥਿਤ ਮੁਲਜ਼ਮਾਂ ਕੋਲੋਂ ਹੈਰੋਇਨ ਅਲੂਦ ਸਿਲਵਰ ਪੰਨੀਆਂ, ਲਾਈਟਰ ਅਤੇ 10-10 ਰੁਪਏ ਦੇ ਪਾਈਪਨੁਮਾ ਨੋਟ ਬਰਾਮਦ ਹੋਣ ’ਤੇ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।