
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

50 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ 50 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਨੂੰ 20 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਵਿਖੇ ਏਐੱਸਆਈ ਮੋਹਨ ਲਾਲ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰਾਹੋਂ ਤੋਂ ਪਿੰਡ ਭਾਰਟਾਂ ਕਲਾਂ ਤੋਂ ਹੁੰਦੇ ਹੋਏ, ਬਿਸਤ ਦੁਆਬ ਨਹਿਰ ਵੱਲ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਟੀ-ਪੁਆਇੰਟ ਨਹਿਰ ਨੇੜੇ ਪੁੱਜੀ ਤਾਂ ਪਿੰਡ ਘੱਕੇਵਾਲ ਸਾਈਡ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਨੂੰ ਦੇਖ ਕੇ ਘਬਰਾ ਕੇ ਆਪਣੇ ਪਹਿਨੇ ਹੋਏ ਲੋਅਰ ਦੀ ਸੱਜੀ ਜੇਬ ਵਿਚੋਂ ਇੱਕ ਵਜਨਦਾਰ ਪਾਰਦਰਸ਼ੀ ਮੋਮੀ ਲਿਫਾਫੀ ਕੱਢ ਕੇ ਆਪਣੇ ਸੱਜੇ ਹੱਥ ਸੜਕ ਦੇ ਕਿਨਾਰੇ ਸੁੱਟ ਕੇ ਪਿਛਾਹ ਨੂੰ ਮੁੜ ਕੇ ਮੌਕਾ ਤੋਂ ਖਿਸਕਣ ਲੱਗਾ। ਕਾਬੂ ਕੀਤੇ ਨੌਜਵਾਨ ਨੇ ਆਪਣਾ ਨਾਮ ਗੁਰਮੱਖ ਪੁੱਤਰ ਲਖਵੀਰ ਚੰਦ ਵਾਸੀ ਪਿੰਡ ਉਧੋਵਾਲ ਦੱਸਿਆ। ਉਸ ਵੱਲੋਂ ਸੁੱਟੀ ਪਾਰਦਰਸ਼ੀ ਮੋਮੀ ਲਿਫਾਫੀ ਨੂੰ ਚੁੱਕ ਕੇ ਚੈਕ ਕੀਤਾ ਤਾਂ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।