- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
22 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 22 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਐੱਸਆਈ ਬਲਵੀਰ ਸਿੰਘ ਨੇ ਸਮੇਤ ਸਾਥੀਆਂ ਦੇ ਗਸ਼ਤ ਦੌਰਾਨ ਜੀਟੀ ਰੋਡ ਤੋਂ ਪਿੰਡ ਜੱਬੋਵਾਲ ਵੱਲ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਜੱਬੋਵਾਲ ਗੇਟ ਤੋਂ ਦਸ ਕਦਮ ਪਿੱਛੇ ਸੀ ਤਾਂ ਗੱਡੀ ਦੀਆਂ ਲਾਈਟਾਂ ਵਿਚ ਪਿੰਡ ਜੱਬੋਵਾਲ ਸਾਈਡ ਤੋਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਇਕਦਮ ਘਬਰਾ ਕੇ ਜਲਦੀ ਨਾਲ ਆਪਣੇ ਹੱਥ ਵਿਚ ਫੜੀ ਪਾਰਦਰਸ਼ੀ ਮੋਮੀ ਲਿਫਾਫੀ ਆਪਣੇ ਖੱਬੇ ਪਾਸੇ ਸੜਕ ਕਿਨਾਰੇ ਘਾਹ-ਫੂਸ ਵਿਚ ਸੁੱਟ ਦਿੱਤੀ ਅਤੇ ਪਿਛਾਹ ਨੂੰ ਮੁੜ ਕੇ ਖਿਸਕਣ ਲੱਗਾ। ਜਿਸ ਨੂੰ ਐੱਸਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਬੁੱਧ ਪੁੱਤਰ ਦੇਸ ਰਾਜ ਵਾਸੀ ਕੁੱਕੜ ਪਿੰਡ, ਜ਼ਿਲ੍ਹਾ ਜਲੰਧਰ ਦੱਸਿਆ। ਜਿਸ ਪਾਸੋਂ ਸੁੱਟੀ ਪਾਰਦਰਸ਼ੀ ਮੋਮੀ ਲਿਫਾਫੀ ਵਿਚੋ 20 ਗ੍ਰਾਮ ਹੈਰੋਇਨ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।