ਨਸ਼ੇ ਦਾ ਸੇਵਨ ਕਰਦੇ ਦੋ ਨੌਜਵਾਨ ਕਾਬੂ
ਨਸ਼ੇ ਦਾ ਸੇਵਨ ਕਰਦੇ ਦੋ ਨੌਜਵਾਨ ਕਾਬੂ
Publish Date: Mon, 16 Mar 2026 04:00 PM (IST)
Updated Date: Tue, 17 Mar 2026 04:01 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਸ਼ੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਸਿਟੀ ਬੰਗਾ ਵਿਖੇ ਦਰਜ ਮਾਮਲੇ ਅਨੁਸਾਰ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਗਸ਼ਤ ਦੌਰਾਨ ਪਿੰਡ ਹੱਪੋਵਾਲ ਨਹਿਰ ਪੁਲੀ ਨੇੜੇ ਸਵਾਰੀਆਂ ਦੇ ਬੈਠਣ ਲਈ ਬਣਾਏ ਗਏ ਕਮਰੇ ਵਿਚ ਨਸ਼ੇ ਦਾ ਸੇਵਨ ਕਰ ਰਹੇ ਨੌਜਵਾਨ ਨੂੰ ਕਾਬੂ ਕੀਤਾ। ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਆਪਣਾ ਨਾਂਅ ਕਿਸ਼ਨ ਕੁਮਾਰ ਮੰਡਲ ਪੁੱਤਰ ਮਨੇਸ਼ਵਰ ਮੰਡਲ ਵਾਸੀ ਦਾਣਾ ਮੰਡੀ ਮਸੰਦਾਂ ਪੱਟੀ ਬੰਗਾ ਦੱਸਿਆ। ਇਸੇ ਤਰ੍ਹਾਂ ਪੁਲਿਸ ਥਾਣਾ ਕਾਠਗੜ੍ਹ ਵਿਖੇ ਦਰਜ ਮਾਮਲੇ ਅਨੁਸਾਰ ਹੈੱਡ ਕਾਂਸਟੇਬਲ ਗੌਰਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਜਮੀਤਗੜ੍ਹ ਖੱਡ ਨੇੜੇ ਕੱਚੇ ਰਸਤੇ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ। ਜਿਸ ਨੇ ਆਪਣਾ ਨਾਂਅ ਧਰਮਿੰਦਰ ਸਿੰਘ ਉਰਫ਼ ਧਰਮ ਪਾਲ ਪੁੱਤਰ ਪੱਪੂ ਵਾਸੀ ਭਿੰਡਰ ਨਗਰ, ਜ਼ਿਲ੍ਹਾ ਰੂਪਨਗਰ ਦੱਸਿਆ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨਾਂ ਕੋਲੋਂ ਸਿਲਵਰ ਅਲੂਦ ਪੰਨੀਆਂ, ਲਾਈਟਰ ਅਤੇ 10-10 ਰੁਪਏ ਦੇ ਪਾਈਪ ਨੁਮਾ ਨੋਟ ਬਰਾਮਦ ਕੀਤੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।