12 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
12 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
Publish Date: Mon, 12 Jan 2026 05:26 PM (IST)
Updated Date: Tue, 13 Jan 2026 04:06 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ 12 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਸਦਰ ਬੰਗਾ ਦੇ ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਕਿ ਏਐੱਸਆਈ ਬਲਜਿੰਦਰ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਖਟਕੜ ਕਲਾਂ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨੌਜਵਾਨ ਦੀ ਪਛਾਣ ਮੁਕੇਸ਼ ਕੁਮਾਰ ਪੁੱਤਰ ਸੁੰਦਰ ਲਾਲ ਵਾਸੀ ਪਿੰਡ ਖਟਕੜ ਕਲਾਂ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਬੰਗਾ ਦੇ ਹੈੱਡ ਕਾਂਸਟੇਬਲ ਚੰਦਨ ਦੀਪ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਗੋਸਲ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨੌਜਵਾਨ ਦੀ ਪਛਾਣ ਅਜੇ ਕੁਮਾਰ ਪੁੱਤਰ ਵੇਦ ਪ੍ਰਕਾਸ਼ ਉਮਰ ਕਰੀਬ 31 ਸਾਲ ਵਾਸੀ ਪਿੰਡ ਭੂਤਾਂ ਦੱਸਿਆ। ਪੁਲਿਸ ਨੇ ਕਥਿਤ ਮੁਲਜ਼ਮਾਂ ਦੇ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।