13.50 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
13.50 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
Publish Date: Sun, 08 Feb 2026 04:09 PM (IST)
Updated Date: Sun, 08 Feb 2026 04:11 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਨੇ ਦੋ ਵੱਖ ਵੱਖ ਮਾਮਲਿਆਂ ਵਿਚ 13.50 ਗ੍ਰਾਮ ਹੈਰਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਥਾਣਾ ਬਹਿਰਾਮ ਵਿਖੇ ਦਰਜ਼ ਮਾਮਲੇ ਅਨੁਸਾਰ ਪੁਲਿਸ ਚੌਕੀ ਮੇਹਲੀ ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਹਾਈਟੈਕ ਨਾਕਾ ਮੇਹਲੀ ਮੌਜੂਦ ਸੀ ਤਾਂ ਨਾਕਾ ਪਰ ਇਕ ਕਾਰ ਨੰਬਰ ਪੀਬੀ 01 ਡੀ3727 ਮਾਰਕਾ ਵੈਗਨਾਰ ਰੰਗ ਚਿੱਟਾ ਆਈ। ਜਿਸ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਪਰ ਚਾਲਕ ਨੇ ਆਪਣੀ ਗੱਡੀ ਭਜਾਉਣ ਦੀ ਕੋਸਿਸ਼ ਕੀਤੀ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਗੱਡੀ ਦੇ ਡੈਸ਼ ਬੋਰਡ ਵਿਚੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਪੁਲਿਸ ਨੇ ਕਥਿਤ ਮੁਲਜ਼ਮ ਰੋਹਿਤ ਪੁੱਤਰ ਅਸ਼ੋਕ ਕੁਮਾਰ ਵਾਸੀ ਸੈਕਟਰ 29ਬੀ, ਚੰਡੀਗੜ੍ਹ ਹਾਲ ਵਾਸੀ ਅਰਬਨ ਹੋਮਸ ਖਰੜ ਜ਼ਿਲ੍ਹਾ ਮੋਹਾਲੀ ਦੇ ਖਿਲਾਫ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ 3.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਪੋਜੇਵਾਲ ਵਿਖੇ ਦਰਜ਼ ਮਾਮਲੇ ਅਨੁਸਾਰ ਪੁਲਿਸ ਚੌਂਕੀ ਸੜੋਆ ਦੇ ਇੰਚਾਰਜ ਏਐੱਸਆਈ ਗਗਨਦੀਪ ਕੁਮਾਰ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਥਾਣਾ ਪੋਜੇਵਾਲ ਤੋਂ ਪੈਲੀ ਸਾਈਡ ਨੂੰ ਜਾ ਰਹੇ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਨਜ਼ਦੀਕ ਆ ਕੇ ਸਾਹਮਣੇ ਆਉਂਦੀ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਨਾਲ ਇਕ ਪਾਰਦਰਸ਼ੀ ਲਿਫਾਫੀ ਪਲਾਸਟਿਕ ਕੱਢ ਕੇ ਸੜਕ ਦੇ ਕਿਨਾਰੇ ਸੁੱਟ ਦਿੱਤੀ ਅਤੇ ਤੇਜ ਕਦਮੀ ਨਾਲ ਪਿਛੇ ਨੂੰ ਮੁੜ ਗਿਆ। ਜਿਸ ਨੂੰ ਕਾਬੂ ਕਰਕੇ ਨਾਂਅ ਪਤਾ ਪੁਛਿਆ। ਜਿਸ ਨੇ ਆਪਣਾ ਨਾਂਅ ਜਸਵੀਰ ਸਿੰਘ ਉਰਫ ਸੰਨੀ ਪੁੱਤਰ ਜੁਝਾਰ ਸਿੰਘ ਵਾਸੀ ਅਟਾਲ ਮਜਾਰਾ ਦੱਸ਼ਿਆ। ਉਸ ਵੱਲੋਂ ਸੁੱਟੀ ਲਿਫਾਫੀ ਵਿਚੋਂ 3.50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।