ਹੈਰੋਇਨ ਤੇ 50 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
1.71 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ
Publish Date: Sun, 25 Jan 2026 05:30 PM (IST)
Updated Date: Mon, 26 Jan 2026 04:07 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਦੋ ਵਿਅਕਤੀਆਂ ਨੂੰ 50 ਨਸ਼ੇ ਦੀਆਂ ਗੋਲੀਆਂ ਤੇ 1.71 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਮੁਕੰਦਪੁਰ ਦੇ ਐੱਸਐੱਚਓ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਗੁਣਾਚੌਰ ਨੇੜੇ ਨਹਿਰ ਪੁਲੀ ਤੇ ਬਣੇ ਬੱਸ ਸਟੈਂਡ ਦੇ ਕਮਰੇ ਵਿੱਚੋਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਤਾਂ ਉਸ ਨੇ ਆਪਣਾ ਨਾਂਅ ਨਰਿੰਦਰ ਪਾਲ ਉਰਫ਼ ਨਿੰਦੀ ਪੁੱਤਰ ਰੇਸ਼ਮ ਲਾਲ ਵਾਸੀ ਪਿੰਡ ਗੁਣਾਚੌਰ ਦੱਸਿਆ। ਜਦੋਂ ਪੁਲਿਸ ਨੇ ਮੁਲਜ਼ਮ ਵੱਲੋਂ ਸੁੱਟੀ ਲਿਫਾਫੀ ਵਿਚੋਂ ਪਿੰਕ ਰੰਗ ਦੀਆਂ 30 ਖੁੱਲ੍ਹੀਆਂ ਗੋਲੀਆਂ ਅਤੇ 1.71 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਪੁਲਿਸ ਥਾਣਾ ਬਹਿਰਾਮ ਦੇ ਏਐੱਸਆਈ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਵਾਈ ਪੁਆਇੰਟ ਬੱਸ ਅੱਡਾ ਫਰਾਲਾ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰ ਕੇ ਨਾਂਅ ਪਤਾ ਪੁੱਛਿਆ। ਜਿਸ ਨੇ ਆਪਣਾ ਨਾਂਅ ਰਾਕੇਸ਼ ਕੁਮਾਰ ਪੁੱਤਰ ਫੂਲ ਚੰਦ ਵਾਸੀ ਪਿੰਡ ਖੇੜਾ ਥਾਣਾ ਸਤਨਾਮ ਪੁਰਾ ਜ਼ਿਲ੍ਹਾ ਕਪੂਰਥਲਾ ਦੱਸਿਆ। ਜਦੋਂ ਪੁਲਿਸ ਨੇ ਮੁਲਜ਼ਮ ਰਾਕੇਸ਼ ਕੁਮਾਰ ਵੱਲੋਂ ਘਾਹ ਫੂਸ ਵਿਚ ਸੁੱਟੀ ਪਾਰਦਰਸ਼ੀ ਮੋਮੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਦੇ ਦੋ ਪੱਤੇ ਕੁੱਲ 20 ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਕਾਬੂ ਕੀਤੇ ਕਥਿਤ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।