45 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ
45 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ
Publish Date: Thu, 20 Nov 2025 06:11 PM (IST)
Updated Date: Thu, 20 Nov 2025 06:13 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੁਲਿਸ ਨੇ ਦੋ ਨੌਜਵਾਨਾਂ ਨੂੰ 45 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਥਾਣਾ ਬਲਾਚੌਰ ਵਿਖੇ ਦਰਜ ਮਾਮਲੇ ਅਨੁਸਾਰ ਏਐੱਸਆਈ ਮਨੋਹਰ ਲਾਲ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬਲਾਚੌਰ ਤੋਂ ਪਿੰਡ ਗਹੂੰਣ ਹੁੰਦੇ ਹੋਏ ਮੇਨ ਹਾਈਵੇ ਰੱਕੜਾ ਬੇਟ ਸਾਇਡ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਸ਼ਮਸ਼ਾਨਘਾਟ ਟੀ-ਪੁਆਇਟ ਗਹੂੰਣ ਪੁੱਜੀ ਤਾਂ ਸ਼ੱਕ ਦੀ ਬਨਾਹ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਜਿਨ੍ਹਾਂ ਨੇ ਆਪਣਾ ਨਾਂ ਸਾਹਿਲ ਪੁੱਤਰ ਕਸ਼ਮੀਰੀ ਲਾਲ, ਰੋਹਿਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਖੋਜਾ ਬੇਟ ਦੱਸਿਆ। ਜਿਨ੍ਹਾਂ ਨੌਜਵਾਨਾਂ ਪਾਸੋਂ 45 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।