6.9 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
6.9 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
Publish Date: Thu, 05 Mar 2026 07:50 PM (IST)
Updated Date: Fri, 06 Mar 2026 04:12 AM (IST)
ਗੌਰਵ ਗਾਬਾ, ਪੰਜਾਬੀ ਜਾਗਰਣ, ਰਾਹੋਂ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁਧ ਚਲਾਈ ਜਾ ਰਹੀ ਮੁਹਿੰਮ ਤਹਿਤ ਰਾਹੋਂ ਦੀ ਪੁਲਿਸ ਵੱਲੋਂ 6.9 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਬਿਸਤ ਦੁਆਬ ਨਹਿਰ ਦੇ ਨਾਲ-ਨਾਲ ਪਿੰਡ ਕੋਟ ਰਾਂਝਾ, ਛੋਕਰਾਂ ਅਤੇ ਸਹਿਬਾਜਪੁਰ ਹੈਡ ਤੋਂ ਹੁੰਦੇ ਹੋਏ ਪਿੰਡ ਸੋਇਤਾ ਵੱਲ ਨੂੰ ਮੁੜਨ ਲੱਗੀ। ਤਾਂ ਉੱਥੇ ਗੱਡੀ ਦੀਆਂ ਲਾਇਟਾਂ ਚ ਦੋ ਮੋਨੇ ਵਿਅਕਤੀ ਦਿਖਾਈ ਦਿੱਤੇ। ਜਦੋਂ ਸ਼ੱਕ ਦੇ ਆਧਾਰ ਤੇ ਉਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ 6.9 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ। ਜਿਨ੍ਹਾਂ ਦੀ ਪਹਿਚਾਣ ਬਲਜਿੰਦਰ ਸਿੰਘ ਉਰਫ ਗੁੱਲੂ ਪੁੱਤਰ ਦਿਆਲ ਚੰਦ ਵਾਸੀ ਪਿੰਡ ਸੋਇਤਾ ਅਤੇ ਦੂਜੇ ਦੀ ਪਹਿਚਾਣ ਦਲਜੀਤ ਸਿੰਘ ਉਰਫ ਰਾਜੂ ਪੁੱਤਰ ਸਤਨਾਮ ਸਿੰਘ ਵਾਸੀ ਉਸਮਾਨਪੁਰ ਵਜੋਂ ਹੋਈ ਹੈ।।ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।