70 ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ
70 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ
Publish Date: Mon, 12 Jan 2026 05:36 PM (IST)
Updated Date: Tue, 13 Jan 2026 04:06 AM (IST)
ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਪੁਲਿਸ ਥਾਣਾ ਰਾਹੋਂ ਵਿਖੇ ਦਰਜ ਮਾਮਲੇ ਅਨੁਸਾਰ ਐੱਸਆਈ ਰਾਮ ਲਾਲ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਪਿੰਡ ਛੋਕਰਾਂ ਵੱਲੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੇ ਦੀਆਂ ਪਾਬੰਦੀਸ਼ੁਦਾ 30 ਗੋਲੀਆਂ ਬਰਾਮਦ ਕੀਤੀਆਂ। ਨੌਜਵਾਨ ਦੀ ਪਛਾਣ ਅਸ਼ਵਨੀ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਪਿੰਡ ਗੜ੍ਹੀ ਫਤਿਹ ਖਾਂ ਵਜੋਂ ਹੋਈ। ਇਸੇ ਤਰ੍ਹਾਂ ਪੁਲਿਸ ਥਾਣਾ ਮੁਕੰਦਪੁਰ ਦੇ ਏਐੱਸਆਈ ਸੰਦੀਪ ਸਿੰਘ ਨੇ ਦੱਸਿਆ ਕਿ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਜਗਤਪੁਰ ਦੇ ਸਟੇਡੀਅਮ ਨੇੜਿਓਂ ਇਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ ਨਸ਼ੇ ਦੀਆਂ ਕੁੱਲ 40 ਗੋਲੀਆਂ ਬਰਾਮਦ ਕੀਤੀਆਂ। ਕਾਬੂ ਕੀਤੇ ਨੌਜਵਾਨ ਦੀ ਪਛਾਣ ਓਂਕਾਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਜਗਤਪੁਰ ਵਜੋਂ ਹੋਈ ਹੈ। ਏਐੱਸਆਈ ਸੰਦੀਪ ਸਿੰਘ ਨੇ ਦੱਸਿਆ ਕਿ ਓਂਕਾਰ ਸਿੰਘ ਦੇ ਖਿਲਾਫ ਦੋ ਮਾਮਲੇ ਪਹਿਲਾਂ ਵੀ ਦਰਜ ਹਨ।