ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਇਕ ਹੋ੍ਰ ਨੌਜਵਾਨ ਦੀ ਮੌਤ ਜਹਿਰੀਲਾ ਪਦਾਰਥ ਨਿਗਣ ਵਾਲੇ ਪਿੰਡ ਗੜ੍ਹਪਧਾਣਾ ਦੇ ਦੋ ਨੌਜਵਾਨਾ ਦੀ ਮੌਤ, ਤੀਜਾ ਜੇਰੇ ਇਲਾਜ
Publish Date: Wed, 12 Aug 2026 05:45 PM (IST)
Updated Date: Wed, 12 Aug 2026 05:47 PM (IST)
ਤੀਜਾ ਨੌਜਵਾਨ ਇਲਾਜ ਅਧੀਨ, ਪੁਲਿਸ ਵੱਲੋਂ ਘਟਨਾ ਦੇ ਹਰ ਪੱਖ ਦੀ ਜਾਂਚ ਤਾਰੀ ਲੋਧੀਪੁਰੀਆ, ਪੰਜਾਬੀ ਜਾਗਰਣ | ਔੜ ਪਿੰਡ ਗੜ੍ਹਪਧਾਣਾ ਵਿੱਚ ਦੋ ਦਿਨ ਪਹਿਲਾਂ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਤਿੰਨ ਨੌਜਵਾਨਾਂ ਵਿੱਚੋਂ ਦੂਜੇ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 22 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਜੋਂ ਹੋਈ ਹੈ। 15 ਸਾਲਾ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਤੀਜਾ ਨੌਜਵਾਨ ਮਨਿੰਦਰ ਸਿੰਘ ਅਜੇ ਇਲਾਜ ਅਧੀਨ ਹੈ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੋ ਨੌਜਵਾਨਾਂ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮੁੱਢਲੀ ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ ਆਨਲਾਈਨ ਗੇਮਿੰਗ ਐਪ ’ਤੇ ਲੱਖਾਂ ਰੁਪਏ ਦਾ ਨੁਕਸਾਨ ਹੋਣ ਕਾਰਨ ਪ੍ਰੇਸ਼ਾਨ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਦੋ ਦੋਸਤਾਂ ਨੂੰ ਬੁਲਾਇਆ ਅਤੇ ਤਿੰਨਾਂ ਨੇ ਇਕੱਠਿਆਂ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹਾਲਾਂਕਿ ਪੁਲਿਸ ਵੱਲੋਂ ਘਟਨਾ ਦੇ ਹੋਰ ਸੰਭਾਵਿਤ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਔੜ ਦੇ ਐੱਸਐੱਚਓ ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕੀਤੀਆਂ ਜਾ ਰਹੀਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਪਰਮਜੀਤ ਸਿੰਘ ਧਾਰਮਿਕ ਵਿਚਾਰਾਂ ਵਾਲਾ ਨੌਜਵਾਨ ਸੀ ਅਤੇ ਕੀਰਤਨੀ ਜਥੇ ਨਾਲ ਕੀਰਤਨ ਦੀ ਸੇਵਾ ਵੀ ਕਰਦਾ ਸੀ। ਦੋ ਨੌਜਵਾਨਾਂ ਦੀ ਮੌਤ ਨੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।