- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਬੈਂਸ 'ਚ ਦੋ ਦਿਨਾਂ ਸਾਲਾਨਾ ਛਿੰਝ ਮੇਲਾ ਅੱਜ ਤੇ ਕੱਲ੍ਹ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪਿੰਡ ਬੈਂਸ ਵਿਖੇ ਦੋ ਦਿਨਾਂ ਸਾਲਾਨਾ ਛਿੰਝ ਮੇਲਾ ਪਿੰਡ ਵਾਸੀਆਂ ਅਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ 17 ਅਤੇ 18 ਅਕਤੂਬਰ ਸ਼ਨਿਚਰਵਾਰ ਅਤੇ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਛਿੰਝ ਮੇਲਾ ਪ੍ਰਬੰਧਕ ਕਮੇਟੀ ਦੇ ਮੈਂਬਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਇਹ ਛਿੰਝ ਮੇਲਾ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਵੱਡੇ ਭਰਾ ਸ਼੍ਰੀ ਬਲਰਾਮ ਦਾਊ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੇਸੀ ਮਹੀਨਾ ਅੱਸੂ ਦੇ ਨਰਾਤਿਆਂ ਦੇ ਪਹਿਲੇ ਸ਼ਨਿਚਰਵਾਰ ਅਤੇ ਐਤਵਾਰ ਨੂੰ ਕਰਵਾਇਆ ਜਾਂਦਾ ਹੈ। ਜਿਸ ਵਿਚ ਦੇਸ਼ ਅਤੇ ਵਿਦੇਸ਼ਾਂ ਦੇ ਕੋਨੇ-ਕੋਨੇ ਤੋਂ ਪ੍ਰਸਿੱਧ ਅਖਾੜਿਆਂ ਦੇ ਨਾਮੀ ਪਹਿਲਵਾਨ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ 17 ਅਕਤੂਬਰ ਸ਼ਨਿਚਰਵਾਰ ਨੂੰ ਇਹ ਮੇਲਾ ਸ਼੍ਰੀ ਕ੍ਰਿਸ਼ਨ ਬਲਦੇਵ ਜੀ ਦੇ ਪੁਰਾਤਨ ਮੰਦਰ ਵਿਖੇ ਕਰਵਾਇਆ ਜਾਵੇਗਾ। ਜਿਸ ਵਿਚ ਬਾਹਰੋਂ ਆਏ ਹੋਏ ਭਲਵਾਨਾਂ ਤੋਂ ਇਲਾਵਾ ਪਿੰਡ ਦੇ ਬੱਚਿਆਂ ਦੀਆਂ ਕੁਸ਼ਤੀਆਂ ਵੀ ਕਰਵਾਈਆਂ ਜਾਣਗੀਆਂ। ਅਗਲੇ ਦਿਨ 18 ਅਕਤੂਬਰ ਐਤਵਾਰ ਨੂੰ ਇਹ ਛਿੰਝ ਮੇਲਾ ਪਿੰਡ ਤੋਂ ਬਾਹਰ ਖੁੱਲ੍ਹੇ ਮੈਦਾਨ ਵਿਚ ਕਰਵਾਇਆ ਜਾਵੇਗਾ। ਜਿੱਥੇ ਨਾਮੀ ਭਲਵਾਨ ਕੁਸ਼ਤੀਆਂ ਕਰ ਕੇ ਆਪਣੀ ਤਾਕਤ ਦਾ ਮੁਜ਼ਾਹਰਾ ਕਰਨਗੇ। ਪ੍ਰਬੰਧਕਾਂ ਵੱਲੋਂ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਅਤੇ ਲਾਈਵ ਦਿਖਾਉਣ ਲਈ ਪੁਖਤਾ ਪ੍ਰਬੰਧ ਅਤੇ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਤਾਂ ਜੋ ਦੇਸ਼ਾਂ ਵਿਦੇਸ਼ਾਂ ਵਿਚ ਵਸਦੇ ਐਨਆਰਆਈ ਵੀਰ ਵੀ ਮੇਲੇ ਦਾ ਆਨੰਦ ਮਾਣ ਸਕਣ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।