- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੀਉਂ 'ਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਧੰਨ ਧੰਨ ਸ੍ਰੀ ਗੁਰੂ ਰਾਮ ਦਾਸ ਜੀ ਚੌਥੀ ਪਾਤਸ਼ਾਹੀ ਦੇ ਆ ਰਹੇ ਅਵਤਾਰ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਰਮ ਪ੍ਰਚਾਰ ਵਿੰਗ ਵੱਲੋਂ ਪਿੰਡ ਹੀਉਂ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਸ਼ਾਮ ਨੂੰ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਰਹਿਰਾਸ ਸਾਹਿਬ ਜੀ ਦੇ ਜਾਪ ਤੋਂ ਉਪਰੰਤ ਦੀਵਾਨ ਸਜਾਏ ਗਏ। ਇਸ ਦੌਰਾਨ ਭਾਈ ਦਲੇਰ ਸਿੰਘ, ਦਿਲਦਾਰ ਸਿੰਘ ਤੇ ਭਾਈ ਧਰਮਪ੍ਰੀਤ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਭਾਈ ਕੁਲਵਿੰਦਰ ਸਿੰਘ ਜੌਹਲ ਨੇ ਕਥਾ ਦੁਆਰਾ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਜਥੇ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਜੋ ਗੁਰਮੁੱਖ ਪਿਆਰੇ ਘਰਾਂ ਵਿਚ ਸ੍ਰੀ ਸਹਿਜ ਪਾਠ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਸ੍ਰੀ ਅੰਮ੍ਰਿਤਸਰ ਵੱਲੋਂ ਭੇਟਾ ਰਹਿਤ ਗੁਰਬਾਣੀ ਦੀਆਂ ਪੋਥੀਆਂ ਦਿੱਤੀਆਂ ਜਾਣਗੀਆਂ। ਭਾਈ ਮਲਕੀਤ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਜੇਈ ਪ੍ਰਧਾਨ, ਜਥੇ. ਤਰਲੋਕ ਸਿੰਘ ਫਲੋਰਾ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸੋਹਣ ਸਿੰਘ ਝੱਲੀ, ਗੁਰਦੇਵ ਸਿੰਘ, ਮਨਪ੍ਰੀਤ ਸਿੰਘ, ਇੰਦਰਵੀਰ ਸਿੰਘ, ਸਾਗਰ ਸਿੰਘ, ਪ੍ਰਭਜੋਤ ਸਿੰਘ ਝੱਲੀ, ਗੁਰਵੀਰ ਸਿੰਘ, ਸੱਤਿਆ ਚੌਧਰੀ ਨੰਬਰਦਾਰ, ਰਾਜਵੀਰ ਕੌਰ ਮਾਨ, ਰਾਜਵਿੰਦਰ ਕੌਰ, ਪ੍ਰਮਜੀਤ ਕੌਰ, ਹਰਬੰਸ ਕੌਰ, ਮੀਨਾ ਕੁਮਾਰੀ, ਹਰਪ੍ਰੀਤ ਕੌਰ, ਜੀਤ ਕੌਰ, ਜਸਵੀਰ ਕੌਰ, ਕਮਲਜੀਤ ਕੌਰ ਮਾਨ, ਕੁਲਵੰਤ ਕੌਰ, ਮਨਦੀਪ ਕੌਰ, ਬਲਜੀਤ ਕੌਰ, ਮਨਜੋਤ ਕੌਰ, ਦਲਜੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।