ਰਾਹੋਂ ’ਚ ਕਰਵਾਇਆ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ
ਰਾਹੋਂ ਵਿਖੇ ਦੋ ਦਿਨਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ
Publish Date: Mon, 02 Feb 2026 04:01 PM (IST)
Updated Date: Tue, 03 Feb 2026 04:02 AM (IST)
ਸੰਗਤ ਨੂੰ ਗੁਰਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ
ਰਾਹੋਂ : ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਕ ਜੱਥਾ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਹੋਂ ਵਿਖੇ ਦੋ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਸਜਾਏ ਦੀਵਾਨ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਸ਼ਾਮ 7 ਵਜੇ ਤੋਂ ਰਾਤੀ 10.30 ਵਜੇ ਤੱਕ ਦਸਹਿਰਾ ਗਰਾਊਂਡ ਰਾਹੋਂ ਵਿਖੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਜਿਸ ਵਿਚ mJr ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ਼ਿਰਕਤ ਕਰਦਿਆਂ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਨੇ ਸੰਗਤਾਂ ਨੂੰ ਅਸਲ ਗੁਰਸਿੱਖੀ ਸਿਧਾਂਤਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂਆਂ ਦੇ ਦਿਖਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਸਮਾਗਮ ਵਿਚ ਵੱਖ-ਵੱਖ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆ ਨੇ ਆਪਣੀਆ-ਆਪਣੀਆਂ ਸੇਵਾਵਾਂ ਵਿਚ ਪੂਰਨ ਤੌਰ ਤੇ ਸਹਿਯੋਗ ਦੇ ਕੇ ਹਾਜ਼ਰੀ ਲਗਵਾਈ। ਇਸ ਤੋਂ ਇਲਾਵਾ ਸਮਾਗਮ ਨੂੰ ਸ਼ਾਂਤ ਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਧਿਕਾਰੀਆ ਵੱਲੋਂ ਵਿਸ਼ੇਸ਼ ਤੌਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਸਮਾਜਸੇਵਕ ਬਰਜਿੰਦਰ ਸਿੰਘ ਹੁਸੈਨਪੁਰ, ਜਥੇ. ਗੁਰਬਖਸ਼ ਸਿੰਘ ਖਾਲਸਾ ਮੈਂਬਰ ਐੱਸਜੀਪੀਸੀ, ਸੁਰਜੀਤ ਸਿੰਘ, ਜੱਥੇਦਾਰ ਤਰਲੋਚਨ ਸਿੰਘ, ਮਾਸਟਰ ਦਿਲਬਾਗ ਸਿੰਘ, ਬਲਵਿੰਦਰ ਸਿੰਘ ਬਬਲਾ, ਅਮਰਜੀਤ ਸਿੰਘ ਪਾਬਲਾ, ਨਰੇਸ਼ ਭੁੱਲਰ, ਸੰਤ ਰਜਿੰਦਰ ਸਿੰਘ, ਵਿੱਕੀ ਤੂਰ, ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਕਾਬਲ ਸਿੰਘ, ਲਖਵੀਰ ਸਿੰਘ, ਜਗਜੀਤ ਸਿੰਘ, ਮੁਕੇਸ਼ ਬੋਬੀ, ਪ੍ਰਭਜੋਤ ਸਿੰਘ ਭਾਰਟਾ, ਕਸ਼ਮੀਰ ਸਿੰਘ, ਮਲਕੀਤ ਸਿੰਘ ਕਾਹਲੋ, ਹੇਮੰਤ ਰਣਦੇਵ ਬੋਬੀ, ਬਲਜਿੰਦਰ ਸਿੰਘ ਕਾਹਲੋ, ਕੌਂਸਲਰ ਕਰਨੈਲ ਸਿੰਘ ਭਿੰਡਰ, ਪਰਮਜੀਤ ਸਿੰਘ ਕਾਹਲੋਂ, ਭਾਈ ਜਸਵੀਰ ਸਿੰਘ, ਪ੍ਰਧਾਨ ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ ਭਾਰਟਾ, ਸੰਦੀਪ ਸਿੰਘ ਤਤਲਾ, ਕੌਂਸਲਰ ਜਸਵੰਤ ਕੌਰ, ਗਗਨਦੀਪ ਸਿੰਘ, ਕੁਲਵਿੰਦਰ ਸਿੰਘ, ਭਾਈ ਸੰਤੋਖ ਸਿੰਘ, ਚੜ੍ਹਤ ਸਿੰਘ, ਰਘਵਿੰਦਰ ਸਿੰਘ, ਗੁਰਜੀਤ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਦਲੇਰ ਸਿੰਘ, ਮਹਿੰਦਰ ਸਿੰਘ, ਮਨਜੀਤ ਸਿੰਘ, ਗੁਰਦਿਆਲ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ।