- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਮਬੀਜੀ ਕਾਲਜ 'ਚ ਦੋ ਰੋਜ਼ਾ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ ਕਰਵਾਇਆ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪ੍ਰਿੰਸੀਪਲ-ਕਮ-ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ ਦੀ ਅਗਵਾਈ ਹੇਠ ਐੱਮਬੀਜੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ (ਇਲੈਕਟੋਰਲ ਲਿਟਰੇਸੀ ਕਲੱਬ) ਵੱਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਪ੍ਰਤੀ ਜਾਗਰੂਕ ਕਰਨ ਲਈ ਦੋ ਰੋਜ਼ਾ ਸਪੈਸ਼ਲ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ। ਇਸ ਦੌਰਾਨ ਵਿਦਿਆਰਥੀਆਂ ਦੀ ਵੋਟ ਆਨਲਾਈਨ ਬਣਾਉਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ। ਕਲੱਬ ਦੇ ਇੰਚਾਰਜ ਅਸਿਸਟੈਂਟ ਪ੍ਰੋ. ਡਾ. ਰਾਜਵਿੰਦਰ ਕੌਰ, ਡਾ. ਇੰਦਰਜੀਤ ਕੌਰ ਅਤੇ ਅਸਿਸਟੈਂਟ ਪ੍ਰੋ. ਮੀਨਾਕਸ਼ੀ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ, ਇਸ ਦੀ ਮਹੱਤਤਾ ਅਤੇ ਲੋਕਤੰਤਰਿਕ ਪ੍ਰਣਾਲੀ ਵਿਚ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਕੈਂਪ ਦੌਰਾਨ 100 ਫ਼ੀਸਦੀ ਵੋਟਰ ਰਜਿਸਟ੍ਰੇਸ਼ਨ ਦਰਜ ਕੀਤੀ ਗਈ।