ਬਲਾਚੌਰ ਵਿਖੇ ਪੰਚਾਂ-ਸਰਪੰਚਾਂ ਲਈ ਦੋ ਰੋਜ਼ਾ ਸਿਖਲਾਈ ਸੈਮੀਨਾਰ
ਬਲਾਚੌਰ ਵਿਖੇ ਪੰਚਾਂ-ਸਰਪੰਚਾਂ ਲਈ ਦੋ ਰੋਜ਼ਾ ਸਿਖਲਾਈ ਸੈਮੀਨਾਰ ਕਰਵਾਇਆ
Publish Date: Thu, 26 Feb 2026 05:55 PM (IST)
Updated Date: Fri, 27 Feb 2026 04:07 AM (IST)
ਪਿੰਡਾਂ ਦੇ ਵਿਕਾਸ ਅਤੇ ਸਰਕਾਰੀ ਸਕੀਮਾਂ ਬਾਰੇ ਦਿੱਤੀ ਅਹਿਮ ਜਾਣਕਾਰੀ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਪੰਚਾਇਤੀ ਰਾਜ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬਲਾਚੌਰ ਅਤੇ ਸੜੋਆ ਵਿਖੇ ਗਰਾਮ ਪੰਚਾਇਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਸਿਖਲਾਈ ਸੈਮੀਨਾਰ ਕਰਵਾਏ ਜਾ ਰਹੇ ਹਨ। ਇਹ ਸੈਮੀਨਾਰ ਬੀਡੀਪੀਓ ਦਫ਼ਤਰ ਵਿਖੇ ਚੱਲਾਏ ਗਏ। ਇਸ ਸਿਖਲਾਈ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਪੰਚਾਇਤੀ ਫੰਡਾਂ ਦੀ ਵਰਤੋਂ, ਪਿੰਡਾਂ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਲੋਕਾਂ ਦੀ ਸਹੂਲਤ ਲਈ ਚੱਲ ਰਹੀਆਂ ਸਰਕਾਰੀ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਪਹਿਲਾਂ ਕੁਝ ਪ੍ਰਤੀਭਾਗੀਆਂ ਦੀ ਗੈਰ-ਹਾਜ਼ਰੀ ਕਾਰਨ ਟਾਰਗੇਟ ਪੂਰਾ ਕਰਨ ਵਿਚ ਮੁਸ਼ਕਿਲ ਆ ਰਹੀ ਸੀ, ਜਿਸ ਕਾਰਨ ਹੁਣ ਪ੍ਰੋਗਰਾਮ ਨੂੰ ਰੀ-ਸ਼ਡਿਊਲ ਕੀਤਾ ਗਿਆ ਹੈ। ਵਿਭਾਗ ਨੇ ਸਖ਼ਤ ਹਦਾਇਤ ਕੀਤੀ ਹੈ ਕਿ ਸਰਪੰਚਾਂ, ਪੰਚਾਂ, ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਅਧਿਆਪਕਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।