- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਰਾ ਘਰ ਮੇਰੇ ਨਾਮ ਸਕੀਮ ਤਹਿਤ 111 ਪਰਿਵਾਰਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲਿਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਪੰਜਾਬ ਸਰਕਾਰ ਦੀ ਲੋਕ ਭਲਾਈ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਪਿੰਡ ਧੈਂਗੜਪੁਰ ਵਿਚ ਇੱਕ ਮਹੱਤਵਪੂਰਨ ਸਮਾਗਮ ਕਰਵਾਇਆ। ਇਸ ਸਮਾਗਮ ਦੌਰਾਨ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਲਾਲ ਲਕੀਰ ਅਧੀਨ ਆਉਂਦੇ ਕੁੱਲ 111 ਘਰਾਂ ਦੇ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਮਿਲਣ ਦੀ ਖੁਸ਼ੀ ਸਾਫ਼ ਦਿਖਾਈ ਦੇ ਰਹੀ ਸੀ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਦੇ ਚਿਹਰਿਆਂ ਤੇ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਮਿਲਣ ਦੀ ਖੁਸ਼ੀ ਸਾਫ਼ ਦਿਖਾਈ ਦੇ ਰਹੀ ਸੀ। ਇਹ ਦਿਨ ਉਨ੍ਹਾਂ ਪਰਿਵਾਰਾਂ ਲਈ ਖਾਸ ਸੀ, ਜੋ ਲੰਬੇ ਸਮੇਂ ਤੋਂ ਆਪਣੇ ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ਾਂ ਦੀ ਉਡੀਕ ਕਰ ਰਹੇ ਸਨ। ਜਸਪ੍ਰੀਤ ਸਿੰਘ ਰੌਬੀ ਕੰਗ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ ਹੈ, ਸਗੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਹੱਕ ਅਤੇ ਮਾਣ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲਾਲ ਲਕੀਰ ਅਧੀਨ ਰਹਿਣ ਵਾਲੇ ਪਰਿਵਾਰਾਂ ਨੂੰ ਆਪਣੇ ਘਰਾਂ ਤੇ ਮਾਲਕੀ ਹੱਕ ਮਿਲੇ ਅਤੇ ਉਨ੍ਹਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਇੱਕ ਤਰਜੀਹ ਹੈ ਕਿ ਅਜਿਹੀਆਂ ਸਰਕਾਰੀ ਯੋਜਨਾਵਾਂ ਦੇ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਣ 111 ਪਰਿਵਾਰਾਂ ਨੂੰ ਪ੍ਰਾਪਤ ਹੋਏ ਇਹ ਸਰਟੀਫਿਕੇਟ ਸਿਰਫ਼ ਕਾਗਜ਼ੀ ਦਸਤਾਵੇਜ਼ ਨਹੀਂ ਹਨ, ਸਗੋਂ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਇੱਕ ਮਜ਼ਬੂਤ ਪ੍ਰਤੀਕ ਹਨ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਲੱਕੀ ਲੱਧੜ, ਸੀਨੀਅਰ ਆਗੂ ਜਸਵੀਰ ਸਿੰਘ ਟਾਂਕ, ਹਲਕਾ ਮੀਡੀਆ ਕੋਆਰਡੀਨੇਟਰ ਵਿਸ਼ਾਲ ਖੋਸਲਾ, ਸਤਵਿੰਦਰ ਸਿੰਘ ਸਰਪੰਚ ਬਜੀਦਪੁਰ, ਪਿੰਡ ਧੈਂਗੜਪੁਰ ਦੇ ਸਾਬਕਾ ਸਰਪੰਚ ਦਲਵੀਰ ਸਿੰਘ, ਪੰਚ ਕਮਲ ਦੇਵ, ਮੋਹਨ ਲਾਲ, ਜਗੀਰ ਕੌਰ ਅਤੇ ਸਹਿਕਾਰੀ ਸਭਾ ਦੇ ਪ੍ਰਧਾਨ ਜਤਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।