ਪੱਤਰ ਪੇ੍ਰਰਕ, ਬਲਾਚੌਰ : ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਰਾਣਾ ਵੱਲੋਂ ਬਲਾਚੌਰ ਦੇ ਭੱਦੀ ਰੋਡ, ਗਾਹੂੰਣ ਰੋਡ ਵਿਖੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਰਾਣਾ ਵੱਲੋਂ ਮੈਡੀਕਲ ਸਟੋਰਾਂ ਦਾ ਰਿਕਾਰਡ ਚੈੱਕ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਆਪਣਾ ਫਾਰਮਾਸਿਸਟ ਮੌਕੇ 'ਤੇ ਮੌਜੂਦ ਰੱਖਣ ਤੇ ਹਰ ਦਵਾਈ ਦੇ ਬਿੱਲ ਰੱਖਣ ਲਈ ਕਿਹਾ। ਇਸ ਮੌਕੇ ਉਨ੍ਹਾਂ ਵੱਲੋਂ ਇਸ ਗੱਲ 'ਤੇ ਵਾਰ-ਵਾਰ ਜ਼ੋਰ ਦਿੱਤਾ ਕਿ ਕੋਈ ਵੀ ਪਾਬੰਦੀਸ਼ੁਦਾ ਨਸ਼ੇ ਦੀ ਦਵਾਈ ਵੇਚਣ ਵਾਲੇ ਸਟੋਰ ਮਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੌਕੇ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।