- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
12 ਲੱਖ ਦੇ ਗਹਿਣੇ ਅਤੇ ਸਵਾ ਲੱਖ ਦੀ ਨਕਦੀ ਲੈ ਕੇ ਅਣਪਛਾਤੇ ਵਿਅਕਤੀ ਫਰਾਰ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਇਕ ਘਰ ਵਿਚੋਂ 12 ਲੱਖ ਦੇ ਗਹਿਣੇ ਅਤੇ ਸਵਾ ਲੱਖ ਦੀ ਨਕਦੀ ਲੈ ਕੇ ਅਣਪਛਾਤੇ ਵਿਅਕਤੀ ਫ਼ਰਾਰ ਹੋ ਗਏ ਹਨ। ਪੁਲਿਸ ਥਾਣਾ ਔੜ ਦੇ ਪਿੰਡ ਸ਼ੇਖੂਪੁਰ ਵਿਖੇ ਝਿੰਗੜਾ ਰੋਡ ’ਤੇ ਇਕ ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਵਿਅਕਤੀਆਂ ਵੱਲੋਂ 15 ਮਿੰਟ ਵਿਚ ਹੀ ਇਕ ਘਰ ਵਿਚੋਂ ਰੱਖੀ ਅਲਮਾਰੀ ਵਿਚੋਂ 12 ਲੱਖ ਦੇ ਗਹਿਣੇ ਅਤੇ ਸਵਾ ਲੱਖ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ ਹਨ। ਪੀੜਤਾ ਸੰਤੋਸ਼ ਰਾਣੀ ਨੇ ਦੱਸਿਆ ਕਿ ਉਸ ਦਾ ਪਤੀ ਖੇਤਾਂ ਵਿਚ ਗਿਆ ਹੋਇਆ ਸੀ ਅਤੇ ਉਸ ਦਾ ਪੁੱਤਰ ਆਪਣੀ ਪਤਨੀ ਨਾਲ ਨਵਾਂਸ਼ਹਿਰ ’ਚ ਆਪਣੀ ਸੱਸ ਦੇ ਪਿੱਤੇ ਦਾ ਆਪ੍ਰੇਸ਼ਨ ਕਰਵਾਉਣ ਲਈ ਗਈ ਸੀ। ਉਹ ਪਿੰਡ ਵਿਚ ਹੀ ਕਿਸੇ ਦੇ ਘਰ ਵਿਚ ਕਰਵਾਏ ਜਾ ਰਹੇ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਲਈ ਗਈ ਸੀ। ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਘਰ ਵਿਚ ਰੱਖੀ ਅਲਮਾਰੀ ਦਾ ਤਾਲਾ ਭੰਨਿਆ ਹੋਇਆ ਸੀ। ਜਿਸ ਵਿਚ ਰੱਖੇ 12 ਲੱਖ ਦੇ ਕਰੀਬ ਦੇ ਸੋਨੇ ਦੀ ਗਹਿਣੇ ਅਤੇ ਸਵਾ ਲੱਖ ਰੁਪਏ ਦੀ ਨਕਦੀ ਚੋਰੀ ਹੋ ਗਈ ਸੀ। ਉਨ੍ਹਾਂ ਇਸ ਦੀ ਜਾਣਕਾਰੀ ਆਪਣੇ ਪਤੀ ਅਤੇ ਪੁੱਤਰ ਨੂੰ ਦਿੱਤੀ ਤਾਂ ਉਨ੍ਹਾਂ ਨੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰੇ ਦੇਖੇ ਤਾਂ ਪਤਾ ਚੱਲਿਆ ਕਿ ਦੋ ਵਿਅਕਤੀ ਉਨ੍ਹਾਂ ਦੇ ਘਰ ਵਿਚ ਵੜੇ ਅਤੇ ਘਰ ਵਿਚੋਂ 15 ਮਿੰਟ ਵਿਚ ਹੀ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਬਾਹਰ ਚਲੇ ਗਏ। ਪਿੰਡ ਵਾਸੀ ਹਰਦਿਆਲ ਲਾਖਾ ਨੇ ਪੁਲਿਸ ਤੋਂ ਇਸ ਮਾਮਲੇ ਵਿਚ ਬਣਦੀ ਜਾਂਚ ਕਰਕੇ ਅਣਪਛਾਤੇ ਚੋਰਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਉਧਰ ਪੁਲਿਸ ਥਾਣਾ ਔੜ ਦੇ ਮੁਲਾਜ਼ਮ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਲੈ ਕੇ ਅਣਪਛਾਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।