- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ ਟੱਕਰ, ਮੌਤé

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਲਾਚੌਰ/ਕਾਠਗੜ੍ਹ : ਪੰਜਾਬ ਪੁਲਿਸ ਵਿਚ ਭਰਤੀ ਹੋਣ ਦਾ ਚਾਹਵਾਨ ਨੌਜਵਾਨ ਲਵਪ੍ਰੀਤ (20) ਪੁੱਤਰ ਜਸਵੀਰ ਸਿੰਘ ਵਾਸੀ ਰੈਲਮਾਜਰਾ ਜੋ ਕਿ ਰੋਜ਼ਾਨਾ ਦੀ ਤਰ੍ਹਾਂ ਪਿੰਡ ਰੈਲਮਾਜਰਾ ਤੋਂ ਰਾਇਤ ਕਾਲਜ ਵਾਲੀ ਸਰਵਿਸ ਰੋਡ 'ਤੇ ਦੌੜ ਲਾ ਰਿਹਾ ਸੀ ਕਿ ਜਦੋਂ ਉਹ ਪੰਜਾਬ ਫਾਈਬਰ ਬੰਦ ਉਦਯੋਗ ਦੇ ਨੇੜੇ ਪੁੱਜਾ ਤਾਂ ਪਿੱਛੇ ਤੋਂ ਆ ਰਹੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਣ ਤੇ ਮੌਕੇ ਤੇ ਪੁੱਜੇ ਲੋਕਾਂ ਨੇ ਲਵੁਪ੍ਰੀਤ ਨੇ ਇਲਾਜ ਲਈ ਸਿਵਲ ਹਸਪਤਾਲ ਰੋਪੜ ’ਚ ਦਾਖ਼ਲ ਕਰਵਾਇਆ। ਇਹ ਜਾਣਕਾਰੀ ਦਿੰਦਿੰਆਂ ਪੁਲਿਸ ਚੌਂਕੀ ਇੰਚਾਰਜ ਸਿਕੰਦਰਪਾਲ ਨੇ ਸਮੇਤ ਪੁਲਿਸ ਪਾਰਟੀ ਮੌਕੇ ਤੇ ਪੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੂਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਤਾਂ ਜੋ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।