ਸੰਯੁਕਤ ਕਿਸਾਨ ਮੋਰਚਾ ਨੇ ਵਿਧਾਇਕ ਬੰਗਾ ਦੀ ਕੋਠੀ ਅੱਗੇ ਦਿੱਤਾ ਧਰਨਾ
ਸੰਯੁਕਤ ਕਿਸਾਨ ਮੋਰਚਾ ਨੇ ਵਿਧਾਇਕ ਬੰਗਾ ਦੀ ਕੋਠੀ ਅੱਗੇ ਦਿੱਤਾ ਧਰਨਾ
Publish Date: Sun, 22 Feb 2026 06:59 PM (IST)
Updated Date: Mon, 23 Feb 2026 04:13 AM (IST)

ਕਿਹਾ- ਕੇਂਦਰ ਵੱਲੋਂ ਅਮਰੀਕਾ ਨਾਲ ਕੀਤਾ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਸਾਨਾਂ, ਮਜਦੂਰਾਂ ਤੇ ਪੈਨਸ਼ਨਰਾਂ ਵੱਲੋਂ ਬੰਗਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਨਵਾਂਸ਼ਹਿਰ ਰਿਹਾਇਸ਼ ਅੱਗੇ 11 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ। ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025, ਸੀਡ ਸੋਧ ਬਿੱਲ 2025, ਅਮਰੀਕਾ ਨਾਲ ਕੀਤੇ ਅਸਾਵੇਂ ਮੁਕਤ ਵਪਾਰ ਸਮਝੌਤੇ, ਜਨਤਕ ਅਦਾਰਿਆਂ ਦਾ ਨਿੱਜੀਕਰਨ, ਮਜ਼ਦੂਰ ਵਿਰੋਧੀ ਚਾਰ ਕਿਰਤ ਕੋਡ, ਮਗਨਰੇਗਾ ਦੀ ਥਾਂ ਲਿਆਂਦਾ ਗਿਆ ਜੀ ਰਾਮ ਜੀ, ਦੇਸ਼ ਦੇ ਕਿਸਾਨਾਂ ਮਜਦੂਰਾਂ, ਮੁਲਾਜ਼ਮਾਂ ਲਈ ਬਹੁਤ ਹੀ ਘਾਤਕ ਹਨ। ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਗਿਆ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ। ਬਠਿੰਡਾ ਵਿਚ ਭਗਵੰਤ ਮਾਨ ਦੀ ਸਰਕਾਰ ਦੀ ਸ਼ਹਿ ਤੇ ਪੁਲਿਸ ਨੇ ਇੱਕਠੇ ਹੋਏ ਕਿਸਾਨਾਂ ’ਤੇ ਜਬਰ ਢਾਹਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਅਸਲ ਵਿਚ ਕੇਂਦਰ ਸਰਕਾਰ ਨੇ ਭਾਰਤ ਨੂੰ ਕਾਰਪੋਰੇਟਾਂ ਦੇ ਹੱਥ ਵੇਚ ਦਿੱਤਾ ਹੈ। ਇਸੇ ਤਰ੍ਹਾਂ ਬਿਜਲੀ ਸੋਧ ਅਤੇ ਸੀਡ ਬਿੱਲ ਵੀ ਬਿਜਲੀ ਅਤੇ ਸੀਡ ਨੂੰ ਕਾਰਪੋਰੇਟਾਂ ਹਵਾਲੇ ਕਰਨ ਦੀ ਤਿਆਰੀ ਹੈ। ਲੋਕ ਇਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਚਾਰ ਲੇਬਰ ਕੋਡ, ਬੀਜ ਬਿੱਲ 2025, ਬਿਜਲੀ ਬਿੱਲ 2025 ਰੱਦ ਕਰਨ ਦੀ ਮੰਗ ਕੀਤੀ। ਅੱਜ ਦੇ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਵੜੈਚ, ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਔੜ ਦੇ ਪ੍ਰਧਾਨ ਸੁਰਿੰਦਰ ਸਿੰਘ ਮਹਿਰਮਪੁਰ, ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਦੌਲਤ, ਬੀਕੇਯੂ ਰਾਜੇਵਾਲ ਦੇ ਆਗੂ ਸੰਤੋਖ ਸਿੰਘ, ਸੀਟੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਪੈਨਸ਼ਨਰਜ਼ ਯੂਨੀਅਨ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ, ਵਿਜੈ ਕੁਮਾਰ, ਨਰਿੰਦਰ ਮਹਿਤਾ, ਪਾਵਰਕੌਮ ਅਤੇ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਿਰਨਜੀਤ ਕੌਰ ਨੇ ਕਿਰਤੀ ਕਿਸਾਨ ਯੂਨੀਅਨ ਦੇ ਸਕੱਤਰ ਤਰਸੇਮ ਸਿੰਘ ਬੈਂਸ, ਗੁਰਦਿਆਲ ਰੱਕੜ , ਸੁਖਦੇਵ ਸਿੰਘ ਗਰਚਾ, ਭੂਪਿੰਦਰ ਸਿੰਘ ਕੌਲਗੜ੍ਹ, ਨਿਰਮਲ ਸਿੰਘ ਜਲਵਾਹਾ, ਕੁਲਵੀਰ ਸਿੰਘ ਵੀ ਮੌਜੂਦ ਸਨ।