ਪ੍ਰਸ਼ੋਤਮ ਬੈਂਸ, ਨਵਾਂਸ਼ਹਿਰ

ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫਸਰ ਦੀਆਂ ਹਦਾਇਤਾਂ ਅਨੁਸਾਰ ਡਾ. ਹਰਪਿੰਦਰ ਸਿੰਘ, ਡਾ. ਹਿਰਤੇਸ਼ ਪਾਹਵਾ ਅਤੇ ਡਾ. ਇੰਦੂ ਕਟਾਰੀਆ ਦੀ ਅਗਵਾਈ ਹੇਠ ਪੀਪੀ ਯੂਨਿਟ ਜਿਲ੍ਹਾ ਹਸਪਤਾਲ ਨਵਾਂਸ਼ਹਿਰ, ਅਰਬਨ ਪ੍ਰਰਾਇਮਰੀ ਹੈਲਥ ਸੈਂਟਰ, ਅਰਬਨ ਸਬ ਸੈਂਟਰ ਨਵਾਂਸ਼ਹਿਰ ਵਿਖੇ ਮਮਤਾ ਦਿਵਸ ਮਨਾਇਆ ਗਿਆ। ਇਸ ਦੌਰਾਨ ਤਰਸੇਮ ਲਾਲ ਬਲਾਕ ਐਕਸਟੈਸ਼ਨ ਐਜੂਕਏਟਰ ਨੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਦੇ ਹੋਏ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ। ਜਿਸ ਦੌਰਾਨ ਬੱਚਿਆਂ ਨੂੰ 9 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਗਰਭਵਤੀ ਅੌਰਤਾਂ ਦਾ ਮੁਫਤ ਏਐੱਨਸੀ ਚੈਕਅੱਪ ਕੀਤਾ ਜਾਂਦਾ ਹੈ ਅਤੇ ਉਨਾਂ੍ਹ ਦਾ ਵੀ ਟੀਕਾਕਰਨ ਕੀਤਾ ਜਾਂਦਾ ਹੈ। ਉਨਾਂ੍ਹ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਜੋ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਮਾਂ ਤੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣਾ ਚਾਹੀਦਾ ਹੈ। ਉਪਰੰਤ ਡਾ. ਹਰਪਿੰਦਰ ਸਿੰਘ ਨੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸਿਹਤ ਸਿੱਖਿਆ ਦਿੱਤੀ। ਉਨਾਂ੍ਹ ਦੱਸਿਆ ਕਿ ਬਾਲ ਮੌਤ ਦਰ ਘੱਟ ਕਰਨ ਲਈ ਨਵਜੰਮੇ ਬੱਚੇ ਨੂੰ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਕਿਉਂਕਿ ਮਾਂ ਦੇ ਦੁੱਧ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਉਂਦੇ ਹਨ। ਮਾਂ ਦਾ ਦੁੱਧ ਬੱਚੇ ਨੂੰ ਦਸਤ ਰੋਗ ਸਮੇਤ ਹੋਰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਅੰਤ ਵਿਚ ਸੋਨੀਆ, ਬਲਜੀਤ ਕੌਰ, ਜੋਤੀ, ਰਿੰਪੀ ਸਹੋਤਾ, ਮਨਜੀਤ ਕੌਰ ਏਐੱਨਐੱਮ ਵਲੋ ਟੀਕਾਕਰਣ ਕੀਤਾ ਗਿਆ। ਇਸ ਮੌਕੇ ਐੱਲਐੱਚਵੀ ਬਲਵਿੰਦਰ ਕੌਰ, ਜੋਤੀ ਗੁਰਦੀਪ ਕੌਰ, ਸੁਨਿੱਲਾ, ਸ਼ੀਲਾ, ਜਸਪ੍ਰਰੀਤ ਕੌਰ, ਸਮੂਹ ਆਸ਼ਾ ਅਤੇ ਮਾਵਾਂ ਵੀ ਹਾਜ਼ਰ ਸਨ।