ਨਰਿੰਦਰ ਮਾਹੀ, ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਮਨਾਉਂਦੇ ਹੋਏ 500 ਬੂਟੇ ਲਗਾਏ ਗਏ। ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਤੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਕਮੇਟੀ ਨੇ ਬੂਟਾ ਲਗਾ ਕੇ ਕੀਤੀ। ਉਨਾਂ੍ਹ ਦਾ ਸਹਿਯੋਗ ਵਰਿੰਦਰ ਸਿੰਘ ਬਰਾੜ ਮੁਖੀ ਐੱਚ ਆਰ ਤੇ ਐਡਮਿਨ ਅਤੇ ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ ਨੇ ਦਿੱਤਾ। ਉਨਾਂ੍ਹ ਕਿਹਾ ਕਿ ਧਰਤੀ ਦੇ ਵਾਤਾਵਰਨ ਅਤੇ ਮਨੁੱਖੀ ਜੀਵਨ ਨੂੰ ਸੁੰਦਰ, ਸਾਫ਼-ਸੁਥਰਾ ਰੱਖਣ ਲਈ ਹਰੇਕ ਮਨੁੱਖ ਨੂੰ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ। ਵਾਤਾਵਰਨ ਨੂੰ ਬਚਾਉਣ ਨਾਲ ਹੀ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਦੇ ਸਕਾਂਗੇ। ਇਸ ਮੌਕੇ ਦਲਜੀਤ ਸਿੰਘ ਜੇਈ, ਰਣਜੀਤ ਸਿੰਘ ਮਾਨ ਸਕਿਓਰਿਟੀ ਇੰਚਾਰਜ, ਜੋਗਾ ਰਾਮ ਸਫਾਈ ਇੰਚਾਰਜ, ਡੋਗਰ ਸਿੰਘ, ਕੁਲਵਿੰਦਰ ਸਿੰਘ, ਹਸਪਤਾਲ ਦਾ ਸਟਾਫ਼ ਅਤੇ ਪਤਵੰਤੇ ਸੱਜਣ ਵੀ ਹਾਜ਼ਰ ਸਨ।