
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਕੂਲ 'ਚ ਆਜ਼ਾਦੀ ਦਿਵਸ 'ਤੇ ਵੱਖ-ਵੱਖ ਮੁਕਾਬਲੇ ਕਰਵਾਏ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਕੇਸੀ ਪਬਲਿਕ ਸਕੂਲ ਨੇ ਸੀਈਓ (ਗਰੁੱਪ ਕੈਪਟਨ) ਅਸ਼ਵਨੀ ਦੱਤਾ ਦੀ ਨਿਗਰਾਨੀ ਹੇਠ ਆਜ਼ਾਦੀ ਦਿਵਸ ਨੂੰ ਸਮਰਪਿਤ ਕਵਿਤਾ ਪਹਿਲੀ ਤੋਂ ਪੰਜਵੀਂ ਕਲਾਸ ਅਤੇ ਭਾਸ਼ਣ ਮੁਕਾਬਲੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਕਰਵਾਏ ਗਏ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰ. ਰੰਜਨਾ ਖੰਨਾ, ਹੈੱਡ ਮਾਸਟਰ ਗੁਰਪ੍ਰੀਤ ਸਿੰਘ ਅਤੇ ਰੂਬੀ ਹਾਊਸ ਹੈੱਡ ਰਾਜਵੀਰ ਕੌਰ ਨੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਦੀ ਵਿਦਿਆਰਥਣ ਵੰਸ਼ਿਕਾ ਨੇ ਕਵਿਤਾ ਪਾਠ ਮੁਕਾਬਲੇ ਵਿਚ ਪਹਿਲਾ ਸਥਾਨ, ਦੂਜੀ ਜਮਾਤ ਦੀ ਵਿਦਿਆਰਥਣ ਅਰਪਿਤਾ ਨੇ ਦੂਜਾ ਸਥਾਨ ਅਤੇ ਤੀਜੀ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਦੂਜੀ ਜਮਾਤ ਦੀ ਵਿਦਿਆਰਥਣ ਜਪਸਿਮਰ ਨੂੰ ਹੌਸਲਾ ਅਫਜ਼ਾਈ ਇਨਾਮ ਦਿੱਤਾ ਗਿਆ। ਛੇਵੀਂ ਜਮਾਤ ਦੀ ਵਿਦਿਆਰਥਣ ਪ੍ਰੀਤਮ ਨੇ ਪਹਿਲਾ, ਨੌਵੀਂ ਜਮਾਤ ਦੀ ਵਿਦਿਆਰਥਣ ਪੂਰਵਿਤਾ ਨੇ ਦੂਜਾ ਸਥਾਨ ਅਤੇ ਤੀਜੀ ਜਮਾਤ ਦੀ ਵਿਦਿਆਰਥਣ ਜੈਸਮੀਨ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਵੈਸ਼ਨਵੀ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਸਟੇਜ